ਅਦਾਕਾਰਾ ਆਸ਼ਾ ਸ਼ਰਮਾ ਦਾ ਦਿਹਾਂਤ ,88 ਸਾਲ ਦੀ ਉਮਰ ਵਿੱਚ ਆਖਰੀ ਸਾਹ ਦਿਹਾਂਤ

26 ਅਗਸਤ 2024

ਬਾਲੀਵੁੱਡ ਅਤੇ ਟੀਵੀ ਦੀ ਦੁਨੀਆ ਤੋਂ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ, ਦਰਅਸਲ 88 ਸਾਲਾਂ ਦੀ ਅਦਾਕਾਰਾ ਆਸ਼ਾ ਸ਼ਰਮਾ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ।ਸਿਨੇ ਐਂਡ ਟੀਵੀ ਆਰਟਿਸਟਸ ਐਸੋਸੀਏਸ਼ਨ (CINTAA) ਨੇ ਐਤਵਾਰ ਨੂੰ ਆਪਣੇ ਐਕਸ ਹੈਂਡਲ ‘ਤੇ ਟਵੀਟ ਕਰਕੇ ਆਸ਼ਾ ਸ਼ਰਮਾ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਭਿਨੇਤਰੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ।ਤੁਹਾਨੂੰ ਦੱਸ ਦੇਈਏ ਕਿ ਆਸ਼ਾ ਟੈਲੀਵਿਜ਼ਨ ਦੀ ਦੁਨੀਆ ਦੇ ਮਸ਼ਹੂਰ ਸਿਤਾਰਿਆਂ ‘ਚੋਂ ਇਕ ਰਹੀ ਹੈ ਅਤੇ ਸਭ ਤੋਂ ਮਸ਼ਹੂਰ ਅਭਿਨੇਤਰੀਆਂ ‘ਚੋਂ ਵੀ ਇਕ ਰਹੀ ਹੈ। ਹਾਲਾਂਕਿ ਅਦਾਕਾਰਾ ਦੀ ਮੌਤ ਦਾ ਅਸਲ ਕਾਰਨ ਸਾਹਮਣੇ ਨਹੀਂ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਆਸ਼ਾ ਹੁਣ ਤੱਕ ਕਈ ਟੀਵੀ ਸ਼ੋਅ ਅਤੇ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ।