ਰਵਨੀਤ ਬਿੱਟੂ ਚੁਣੇ ਗਏ ਰਾਜਸਥਾਨ ਤੋਂ ਰਾਜ ਸਭਾ ਮੈਂਬਰ

27 ਅਗਸਤ 2024

ਸਿਆਸਤ ਨਾਲ ਜੁੜੀ ਇਸ ਸਮੇਂ ਦੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ  ਕੇਂਦਰੀ ਰੇਲ ਮੰਤਰੀ ਰਵਨੀਤ ਬਿੱਟੂ ਅੱਜ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਰਵਨੀਤ ਬਿੱਟੂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਹਨ। ਰਾਜ ਸਭਾ ਜ਼ਿਮਨੀ ਚੋਣਾਂ ‘ਚ ਭਾਜਪਾ ਨੇ 12 ਉਮੀਦਵਾਰ ਖੜ੍ਹੇ ਕੀਤੇ ਸਨ, ਜਿਨ੍ਹਾਂ ਖਿਲਾਫ ਵਿਰੋਧੀ ਧਿਰ ਨੇ ਕੋਈ ਉਮੀਦਵਾਰ ਨਹੀਂ ਖੜ੍ਹਾ ਕੀਤਾ।

ਅੱਜ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ ਅਤੇ ਹੁਣ ਵਿਰੋਧੀ ਪਾਰਟੀ ਵੱਲੋਂ ਕੋਈ ਉਮੀਦਵਾਰ ਨਾ ਖੜ੍ਹੇ ਕਰਨ ‘ਤੇ ਰਾਜਸਥਾਨ ਵਿੱਚ ਵੋਟਿੰਗ ਨਹੀਂ ਹੋਵੇਗੀ ਅਤੇ ਰਵਨੀਤ ਬਿੱਟੂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਹਨ। ਇਸੇ ਤਰ੍ਹਾਂ ਕਿਰਨ ਚੌਧਰੀ ਹਰਿਆਣਾ ਤੋਂ ਰਾਜ ਸਭਾ ਮੈਂਬਰ ਅਤੇ ਅਭਿਸ਼ੇਕ ਮਨੂ ਸਿੰਘਾਨੀ ਤੇਲੰਗਾਨਾ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ।