ਆਪਣੇ ਮਨ ਨੂੰ ਕਚਿਹਰੀ ਵਿੱਚ ਖੜਾਉ …..ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 30 ਅਗਸਤ 2024
ਨਿਊਜ਼ ਪੰਜਾਬ
ਆਪਣੇ ਮਨ ਨੂੰ ਕਚਿਹਰੀ ਵਿੱਚ ਖੜਾਉ …..ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ
HUKAMNAMA
SRI DARBAR SAHIB JI
SRI AMRITSAR SAHIB
ANG–673
30-AUG-2024
ਧਨਾਸਰੀ ਮਹਲਾ ੫
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾ੍ਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਰਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥
धनासरी महला ५ ॥
पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥
Dhanaasaree, Fifth Mehl:
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. ||1||Have pity on me, O my Lord and Master. Bless me with such understanding, O my Lord and Master, that I may forever and ever meditate on You. ||1||Pause|| By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. ||2||
ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ ॥੧॥ ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ ॥੧॥ ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ।ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ ॥੨॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥
(हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (करता रहूँ, उन सलाह के लिए आटा) पीसता रहूँ, और, हे गोबिंद! तेरी सिफत सलाह तेरे सुन गता रहूँ । मेरे मन हरेक साँसके साथ (तेरा) नाम याद करता रहूँ, मैं तेरा यह नाम प्राप्त कर लूँ जो सुख शांति का खज़ाना है॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो की मैं सदा ही तेरा नाम सुमिरन करता रहूँ ॥१॥रहाउ॥ हे प्रभु! तेरी कृपा से (मेरे अंदर से) माया का मोह ख़तम हो जाए, अहंकार दूर हो जाए, मेरी भटकन का नास हो जाया, मैं जहाँ जहाँ जा के देखूं सब में मुझे आनंद-सरूप ही बस्ता दीखे॥2॥
ਗੱਜ ਵੱਜ ਕੇ ਫਤਿਹ ਬੁਲਾਓ ਜੀ।।
ਵਾਹਿਗੁਰੂ ਜੀ ਕਾ ਖਾਲਸਾ।।
ਵਾਹਿਗੁਰੂ ਜੀ ਕੀ ਫਤਿਹ।।
🚩🚩🙏🌹🙏🚩🚩