LPU ਨੇ ਪੈਰਿਸ ਓਲੰਪਿਕ ਭਾਰਤੀ ਖਿਡਾਰੀਆਂ ਨੂੰ ਕੀਤਾ ਸਨਮਾਨਿਤ, ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ 14 ਉਲੰਪਿਅਨਾ ਦਾ ਕੀਤਾ ਸਨਮਾਨ
30 ਅਗਸਤ 2024
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਆਪਣੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਅੱਜ ਆਪਣੇ ਕੈਂਪਸ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ।
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਪੈਰਿਸ ਓਲੰਪਿਕ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਆਪਣੇ ਵਿਦਿਆਰਥੀਆਂ ਨੂੰ 2.5 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ।
ਯੂਨੀਵਰਸਿਟੀ ਨੇ ਸਮਾਰੋਹ ਵਿੱਚ 24 ਵਿੱਚੋਂ 14 ਓਲੰਪੀਅਨਾਂ ਦਾ ਸਵਾਗਤ ਕੀਤਾ। ਜਿਸ ਵਿੱਚ ਕੁਸ਼ਤੀ ਦੇ ਸੁਪਰਸਟਾਰ ਵਿਨੇਸ਼ ਫੋਗਾਟ, ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਵੀ ਸ਼ਾਮਲ ਸਨ। ਵਿਨੇਸ਼ ਫੋਗਾਟ ਨੂੰ ਓਲੰਪਿਕ ਕੁਸ਼ਤੀ ਦੇ ਫਾਈਨਲ ਮੈਚ ਵਿੱਚ 100 ਗ੍ਰਾਮ ਵਿੱਚੋਂ ਅਯੋਗ ਕਰਾਰ ਦਿੱਤੇ ਜਾਣ ਦੇ ਬਾਵਜੂਦ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ 25 ਲੱਖ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।
ਯੂਨੀਵਰਸਿਟੀ ਨੇ ਵਿਨੇਸ਼ ਫੋਗਾਟ ਨੂੰ ਚੈਂਪੀਅਨ ਖਿਡਾਰਨ ਵਜੋਂ ਸਨਮਾਨਿਤ ਕੀਤਾ। ਕਿਉਂਕਿ ਭਾਰਤ ਲਈ ਸੋਨ ਤਮਗਾ ਲਗਭਗ ਤੈਅ ਸੀ। ਪਰ ਆਖ਼ਰੀ ਸਮੇਂ ‘ਤੇ ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਡਾ: ਅਸ਼ੋਕ ਕੁਮਾਰ ਮਿੱਤਲ ਨੇ ਵਿਨੇਸ਼ ਫੋਗਾਟ ਨੂੰ ‘ਬਲਾਲੀ ਕੀ ਜਵਾਲਾਮੁਖੀ’ ਦਾ ਨਵਾਂ ਨਾਂ ਦਿੱਤਾ।