ਛਤਰਪਤੀ ਸ਼ਿਵਾਜੀ ਦੀ ਮੂਰਤੀ ਡਿੱਗਣ ‘ਤੇ ਪੀਐਮ ਮੋਦੀ ਨੇ ਕਿਹਾ, ‘ਮੈਂ ਸਿਰ ਝੁਕਾ ਕੇ ਮੁਆਫੀ ਮੰਗਦਾ ਹਾਂ’
30 ਅਗਸਤ 2024
ਮਹਾਰਾਸਟਰ ਵਿਚ ਛਤਰਪਤੀ ਸ਼ਿਵਾ ਜੀ ਦੀ ਮੂਰਤੀ ਡਿੱਗਣ ਦਾ ਮਾਮਲਾ ਕਈ ਦਿਨਾਂ ਤੋਂ ਸੁਰਖੀਆਂ ਵਿੱਚ ਹੈ। ਸੂਬਾ ਸਰਕਾਰ ਤੋਂ ਲੈ ਕੇ ਕੇਂਦਰ ਸਰਕਾਰ ਤੱਕ ਇਸ ਮੁੱਦੇ ਨੂੰ ਲੈ ਕੇ ਲਗਾਤਾਰ ਬਹਿਸ ਹੋ ਰਹੀ ਹੈ। ਸ਼ੁਕਰਵਾਰ ਜਦੋਂ ਪੀਐਮ ਮੋਦੀ ਮਹਾਰਾਸ਼ਟਰ ਦੇ ਪਾਲਘਰ ਵਿੱਚ ਪਹੁੰਚੇ ਤਾਂ ਉਹਨਾਂ ਨੇ ਆਪਣੇ ਸੰਬੋਧਨ ਦੌਰਾਨ ਇਸ ਘਟਨਾ ਦਾ ਜ਼ਿਕਰ ਕੀਤਾ। ਅਤੇ ਸਟੇਜ ਤੇ ਹੱਥ ਜੋੜ ਕੇ ਸਿਰ ਝੁਕਾ ਕੇ ਕਿਹਾ ਮੈਂ ਆਪਣਾ ਸਿਰ ਝੁਕਾ ਕੇ ਛੇਵਾ ਜੀ ਦੀ ਮੂਰਤੀ ਡਿੱਗਣ ਲਈ ਮਾਫੀ ਮੰਗਦਾ ਹਾਂ।
ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲੇ ਦੇ ਰਾਜਕੋਟ ਕਿਲੇ ‘ਚ ਮਰਾਠਾ ਯੋਧਾ ਛਤਰਪਤੀ ਸ਼ਿਵਾਜੀ ਮਹਾਰਾਜ ਦੀ 35 ਫੁੱਟ ਉੱਚੀ ਮੂਰਤੀ ਡਿੱਗ ਗਈ ਸੀ।ਪੀਐਮ ਮੋਦੀ ਨੇ ਕਿਹਾ,ਅੱਜ ਮੈਂ ਆਪਣਾ ਸਿਰ ਝੁਕਾ ਕੇ ਆਪਣੇ ਭਗਵਾਨ ਛਤਰਪਤੀ ਸ਼ਿਵਾਜੀ ਮਹਾਰਾਜ ਤੋਂ ਮੁਆਫੀ ਮੰਗਦਾ ਹਾਂ।
ਪੀਐਮ ਮੋਦੀ ਨੇ ਅੱਗੇ ਕਿਹਾ, “ਅੱਜ ਇਸ ਪ੍ਰੋਗਰਾਮ ਬਾਰੇ ਗੱਲ ਕਰਨ ਤੋਂ ਪਹਿਲਾਂ ਮੈਂ ਆਪਣੇ ਦਿਲ ਦੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਚਾਹੁੰਦਾ ਹਾਂ। 2013 ਵਿੱਚ ਜਦੋਂ ਭਾਜਪਾ ਨੇ ਮੈਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਤਾਂ ਸਭ ਤੋਂ ਪਹਿਲਾਂ ਮੈਂ ਰਾਏਗੜ੍ਹ ਕਿਲ੍ਹੇ ਵਿੱਚ ਜਾ ਕੇ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਸਮਾਧੀ ਦੇ ਸਾਹਮਣੇ ਬੈਠ ਕੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਹਾਲ ਹੀ ਵਿੱਚ ਸਿੰਧੂਦੁਰਗ ਵਿੱਚ ਜੋ ਵੀ ਹੋਇਆ, ਮੇਰੇ ਲਈ ਅਤੇ ਮੇਰੇ ਸਾਰੇ ਸਹਿਯੋਗੀਆਂ ਲਈ ਛਤਰਪਤੀ ਸ਼ਿਵਾਜੀ ਮਹਾਰਾਜ ਸਿਰਫ਼ ਇੱਕ ਨਾਮ ਨਹੀਂ ਹੈ, ਸਾਡੇ ਲਈ ਛਤਰਪਤੀ ਸ਼ਿਵਾਜੀ ਮਹਾਰਾਜ ਸਾਡੇ ਪੂਜਣਯੋਗ ਦੇਵਤੇ ਹਨ। ਅੱਜ ਮੈਂ ਆਪਣੇ ਪਿਆਰੇ ਵਾਹਿਗੁਰੂ ਦੇ ਚਰਨਾਂ ਵਿੱਚ ਸਿਰ ਝੁਕਾ ਕੇ ਖਿਮਾ ਮੰਗਦਾ ਹਾ।ਪੀਐਮ ਮੋਦੀ ਨੇ ਇਹ ਸਾਰੀਆਂ ਗੱਲਾਂ ਵਾਧਵਾਨ ਬੰਦਰਗਾਹ ਦਾ ਨੀਂਹ ਪੱਥਰ ਰੱਖਣ ਦੌਰਾਨ ਕਹੀਆਂ। ਪ੍ਰਧਾਨ ਮੰਤਰੀ ਨੇ ਅੱਜ ਪਾਲਘਰ ਵਿੱਚ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਵੀ ਕੀਤੀ।