ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਫਸੇ 3000 ਸ਼ਰਧਾਲੂਆਂ ਦੀ ਸੁਰੱਖਿਅਤ ਵਾਪਸੀ ਨੂੰ ਮਨਜ਼ੂਰੀ ਦੇਣ ਲਈ ਮਹਾਰਾਸ਼ਟਰ ਸਰਕਾਰ ਨੂੰ ਕੀਤੀ ਬੇਨਤੀ

ਵਧੀਕ ਮੁੱਖ ਸਕੱਤਰ ਗ੍ਰਹਿ ਨੇ ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਸ਼ਰਧਾਲੂਆਂ ਦੀ ਬਿਨਾਂ ਰੋਕੇ ਵਾਪਸੀ ਵਿਚ ਸਹਿਯੋਗ ਦੀ ਕੀਤੀ ਮੰਗ 
 ਨਿਊਜ਼ ਪੰਜਾਬ
ਚੰਡੀਗੜ੍ਹ, 23 ਅਪਰੈਲ – ਪੰਜਾਬ ਸਰਕਾਰ ਨੇ ਕੋਵਿਡ-19 ਦੇ ਮੱਦੇਨਜ਼ਰ ਲਗਾਈ ਤਾਲਾਬੰਦੀ ਕਾਰਨ ਹਜ਼ੂਰ ਸਾਹਿਬ (ਨਾਂਦੇੜ, ਮਹਾਂਰਾਸ਼ਟਰ) ਵਿਚ ਫਸੇ ਸੂਬੇ ਦੇ 3000 ਸ਼ਰਧਾਲੂਆਂ ਦੀ ਸੁਰੱਖਿਅਤ ਵਾਪਸੀ ਦੀ ਮਨਜੂਰੀ ਲਈ ਮਹਾਰਾਸ਼ਟਰ ਸਰਕਾਰ ਨੂੰ  ਬੇਨਤੀ ਕੀਤੀ।
ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਮਹਾਰਾਸ਼ਟਰ ਸਰਕਾਰ ਨੂੰ ਇੱਕ ਪੱਤਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ ਅਤੇ ਕਿਹਾ ਕਿ ਸ਼ਰਧਾਲੂ ਮੱਧ ਪ੍ਰਦੇਸ਼ ਅਤੇ ਰਾਜਸਥਾਨ ਰਾਹੀਂ ਬੱਸ / ਸੜਕ ਰਾਹੀਂ ਸੂਬੇ ਵਿਚ ਵਾਪਸ ਆਉਣਗੇ। ਇਸੇ ਤਰ੍ਹਾਂ ਇਨ੍ਹਾਂ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਯਾਤਰੂਆਂ ਦੀ ਬਿਨਾ ਰੋਕੇ ਵਾਪਸੀ ਲਈ ਸਹਿਯੋਗ ਕਰਨ ਦੀ ਬੇਨਤੀ ਕੀਤੀ ਗਈ।
ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਵਾਪਸੀ ‘ਤੇ ਇਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਅਨੁਸਾਰ 14 ਦਿਨਾਂ ਲਈ ਘਰ ਵਿਚ ਏਕਾਂਤਵਾਸ ਉਤੇ ਰੱਖਿਆ ਜਾਵੇਗਾ।
———