ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤਾ ਐਲਾਨ, ਜਸਦੀਪ ਸਿੰਘ ਗਿੱਲ ਬਣੇ ਡੇਰਾ ਬਿਆਸ ਦੇ ਨਵੇਂ ਮੁਖੀ |
ਬਿਆਸ,2 ਸਤੰਬਰ 2024
ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਵੱਡਾ ਐਲਾਨ ਕੀਤਾ ਹੈ ਕਿ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਹੋਣਗੇ। ਸੰਤ ਸਤਿਗੁਰੂ ਅਤੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦਾ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ ਅੱਜ ਭਾਵ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਅਹੁਦਾ ਸੰਭਾਲਣਗੇ।