ਚੰਡੀਗੜ੍ਹ’ ਚ ਸੈਕਟਰ 34 ਤੋਂ ਕਿਸਾਨਾਂ ਦਾ ਮਾਰਚ ਸ਼ੁਰੂ ,1000 ਪ੍ਰਦਰਸ਼ਨਕਾਰੀਆਂ ਨੂੰ ਮਿਲੀ ਇਜ਼ਾਜਤ ;ਸੈਕਟਰ 34 ਤੋਂ ਮਟਕਾ ਚੌਂਕ ਤੱਕ ਕਿਸਾਨਾਂ ਵਿਰੋਧ ਮਾਰਚ
ਚੰਡੀਗੜ੍ਹ,2 ਸਤੰਬਰ 2024
ਕਿਸਾਨਾਂ ਨੂੰ ਮਾਰਚ ਕੱਢਣ ਦੀ ਇਜ਼ਾਜਤ ਮਿਲਣ ਤੋਂ ਬਾਅਦ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ’ਚ ਮਾਰਚ ਕੱਢ ਰਹੇ ਹਨ। ਇਹ ਕਿਸਾਨ ਮਾਰਚ ਸੈਕਟਰ 34 ਤੋਂ ਸ਼ੁਰੂ ਹੋ ਗਿਆ ਹੈ ਜੋ ਮਟਕਾ ਚੌਂਕ ਤੱਕ ਚੱਲੇਗਾ।
ਇਸ ਤੋਂ ਪਹਿਲਾਂ ਕਿਸਾਨਾਂ ਨੂੰ ਮਾਰਚ ਕੱਢਣ ਤੋਂ ਰੋਕਿਆ ਗਿਆ ਸੀ ਪਰ ਮੀਟਿੰਗ ਤੋਂ ਬਾਅਦ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਚੰਡੀਗੜ੍ਹ ਦੇ ਮਟਕਾ ਚੌਕ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ। ਇਸ ਵਿੱਚ ਸਿਰਫ਼ ਇੱਕ ਹਜ਼ਾਰ ਲੋਕ ਹੀ ਹਿੱਸਾ ਲੈ ਸਕਣਗੇ। ਪ੍ਰਦਰਸ਼ਨ 3:30 ਵਜੇ ਸ਼ੁਰੂ ਹੋਵੇਗਾ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੈਦਲ ਮਾਰਚ ਦੀ ਇਜਾਜ਼ਤ ਮਿਲ ਗਈ ਹੈ। ਜਿੱਥੇ ਉਹ ਸਰਕਾਰੀ ਅਧਿਕਾਰੀਆਂ ਨੂੰ ਆਪਣਾ ਮੰਗ ਪੱਤਰ ਸੌਂਪਣਗੇ। ਇਸ ਦੌਰਾਨ ਪ੍ਰਸ਼ਾਸਨ ਨੇ ਤੁਰੰਤ ਪ੍ਰਬੰਧ ਕਰ ਲਏ ਹਨ। 700 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਪੰਜਾਬ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਕਿਸਾਨ ਸੰਘਰਸ਼ ਕਰ ਰਹੇ ਹਨ। ਹਾਲਾਂਕਿ ਇਹ ਸੰਘਰਸ਼ ਦੋ ਵੱਖ-ਵੱਖ ਮੰਚਾਂ ਤੋਂ ਚੱਲ ਰਿਹਾ ਹੈ। ਜਿੱਥੇ ਸੰਯੁਕਤ ਕਿਸਾਨ ਮੋਰਚਾ ਦੀ ਤਰਫੋਂ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਜਦੋਂਕਿ ਦੂਜੇ ਮੈਦਾਨ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਨੇ 5 ਸਤੰਬਰ ਤੱਕ ਪੱਕਾ ਮੋਰਚਾ ਲਾਇਆ ਹੈ