ਕੈਨੇਡਾ ‘ਚ ਪੰਜਾਬੀ ਗਾਇਕ Ap ਢਿੱਲੋਂ ਦੇ ਘਰ ਦੇ ਬਾਹਰ ਫਾਇਰਿੰਗ , ਲੌਰੈਂਸ ਬਿਸ਼ਨੋਈ ਨੇ ਲਈ ਫਾਇਰਿੰਗ ਦੀ ਜ਼ਿੰਮੇਦਾਰੀ
2 ਸਤੰਬਰ 2024
ਪੰਜਾਬੀ ਸੰਗੀਤ ਦੀ ਦੁਨੀਆ ‘ਚ ਇੰਡੋ-ਕੈਨੇਡੀਅਨ ਰੈਪਰ, ਪੰਜਾਬੀ ਮਸ਼ਹੂਰ ਗਾਇਕ ਏ.ਪੀ ਢਿੱਲੋਂ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ‘ਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ। ਹਾਲਾਂਕਿ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।ਰਿਪੋਰਟ ਮੁਤਾਬਕ ਗੋਲੀਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਦੀ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਗੋਲੀਬਾਰੀ ਪਿੱਛੇ ਗੋਲਡੀ ਬਰਾੜ ਦੇ ਗਿਰੋਹ ਦਾ ਹੱਥ ਹੈ। ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਕਾਰੀ ਘਟਨਾ ਦੀ ਸਰਗਰਮੀ ਨਾਲ ਜਾਂਚ ਕਰ ਰਹੇ ਹਨ।
ਦੂਜੇ ਪਾਸੇ ਏਪੀ ਢਿੱਲੋਂ ਦੇ ਘਰ ਦੇ ਬਾਹਰ ਤੇਜ਼ ਫਾਇਰਿੰਗ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਨੇ ਲਈ ਹੈ। ਰਿਪੋਰਟ ‘ਚ ਕਿਹਾ ਗਿਆ ਹੈ, ‘ਹਮਲਾਵਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲੇ ਵੇਲੇ ਏਪੀ ਢਿੱਲੋਂ ਘਰ ਵਿੱਚ ਸਨ ਜਾਂ ਨਹੀਂ। ਪਰ ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।