ਪੰਜਾਬ ਸਰਕਾਰ ਵੱਲੋਂ ਇਸ ਜਿਲ੍ਹੇ ਵਿੱਚ ਛੁੱਟੀ ਦਾ ਐਲਾਨ, ਭਲਕੇ ਬੰਦ ਰਹਿਣਗੇ…ਸਕੂਲ,ਕਾਲਜ ਤੇ ਦਫਤਰ 

ਪੰਜਾਬ ਨਿਊਜ਼,3 ਸਤੰਬਰ 2024

ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਕੂਲਾਂ, ਦਫ਼ਤਰਾਂ ਵਿੱਚ 4 ਸਤੰਬਰ 2024 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ 4 ਸਤੰਬਰ ਨੂੰ “ਪਹਿਲਾ ਪ੍ਰਕਾਸ਼ ਗੁਰੂ ਪਰਵ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਪਾਵਨ ਦਿਹਾੜੇ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 4 ਸਤੰਬਰ, 2024 ਦਿਨ ਬੁੱਧਵਾਰ ਨੂੰ ਬੰਦ ਰਹਿਣਗੇ। ਇਸ ਸਬੰਧੀ ਅਮਲਾ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।