ਸ਼ਰਾਬ ਘੁਟਾਲੇ ਮਾਮਲੇ ‘ਚ ਮੁੱਖ ਮੰਤਰੀ ਸਮੇਤ 6 ਲੋਕਾਂ ਨੂੰ ਸੰਮਨ ਜਾਰੀ, ਸੀਬੀਆਈ ਕੇਸ ਵਿੱਚ ਕੇਜਰੀਵਾਲ ਦੀ ਹਿਰਾਸਤ 11 ਸਤੰਬਰ ਤੱਕ ਵਧਾਈ
ਦਿੱਲੀ,3 ਸਤੰਬਰ 2024
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ ‘ਤੇ ਦੋਸ਼ ਲਗਾਉਣ ਵਾਲੀ ਚੌਥੀ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਸੀਬੀਆਈ ਨੇ ਦਿੱਲੀ ਸ਼ਰਾਬ ਆਬਕਾਰੀ ਨੀਤੀ ਮਾਮਲੇ ਵਿੱਚ ਬੇਨਿਯਮੀਆਂ ਦਾ ਦੋਸ਼ ਲਾਉਂਦਿਆਂ ਚਾਰਜਸ਼ੀਟ ਦਾਖ਼ਲ ਕੀਤੀ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਸਾਰੇ ਛੇ ਮੁਲਜ਼ਮਾਂ ਨੂੰ ਸੰਮਨ ਜਾਰੀ ਕੀਤੇ ਹਨ।ਮੁੱਖ ਮੰਤਰੀ ਕੇਜਰੀਵਾਲ ਤੋਂ ਇਲਾਵਾ ਦਿੱਲੀ ਦੀ ਅਦਾਲਤ ਵੱਲੋਂ ਸੰਮਨ ਕੀਤੇ ਗਏ ਦੋਸ਼ੀਆਂ ਵਿੱਚ ਦੁਰਗੇਸ਼ ਪਾਠਕ, ਅਮਿਤ ਅਰੋੜਾ, ਵਿਨੋਦ ਚੌਹਾਨ, ਆਸ਼ੀਸ਼ ਮਾਥੁਰ ਅਤੇ ਪੀ ਸਰਥ ਰੈੱਡੀ ਸ਼ਾਮਲ ਹਨ। ਮਾਮਲੇ ਦੀ ਅਗਲੀ ਸੁਣਵਾਈ 11 ਸਤੰਬਰ ਨੂੰ ਹੋਵੇਗੀ।