4 ਸਤੰਬਰ 2024
ਪੰਚਕੂਲਾ ‘ਚ ਕੰਧ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬੱਚੇ ਸ਼ੈੱਡ ਥੱਲੇ ਖੇਡ ਰਹੇ ਸਨ।ਅਚਾਨਕ ਹੀ ਭਾਰੀ ਮੀਂਹ ਕਾਰਨ ਕੰਧ ਡਿੱਗਣ ਕਾਰਨ ਬੱਚਿਆਂ ਦੀ ਮੌਤ ਹੋ ਗਈ ਹੈ।ਬੱਚਿਆਂ ਦੀਆਂ ਲਾਸ਼ਾਂ ਨੂੰ ਪੰਚਕੂਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।