ਕ੍ਰਿਕਟਰ ਰਵਿੰਦਰ ਜਡੇਜਾ ਭਾਜਪਾ ‘ਚ ਸ਼ਾਮਲ,ਸਟਾਰ ਆਲਰਾਊਂਡਰ ਨੇ ਸ਼ੁਰੂ ਕੀਤੀ ਨਵੀਂ ਪਾਰੀ 

5 ਸਤੰਬਰ 2024

ਭਾਰਤੀ ਟੀਮ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਨੇ ਹਾਲ ਹੀ ‘ਚ ਟੀ-20 ਇੰਟਰਨੈਸ਼ਨਲ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਹੁਣ ਉਸ ਨੇ ਨਵੀਂ ਪਾਰੀ ਸ਼ੁਰੂ ਕੀਤੀ ਹੈ। 5 ਸਤੰਬਰ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ ਹਨ।ਹੁਣ ਉਹ ਭਾਰਤੀ ਜਨਤਾ ਪਾਰਟੀ ਦਾ ਮੈਂਬਰ ਬਣ ਗਿਆ ਹੈ। ਜਾਮਨਗਰ ਦੇ ਵਿਧਾਇਕ ਅਤੇ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਨੇ ਇਹ ਜਾਣਕਾਰੀ ਐਕਸ ਤੇ ਸਾਂਝੀ ਕੀਤੀ।

ਰਵਿੰਦਰ ਜਡੇਜਾ ਨੂੰ ਕਈ ਵਾਰ ਆਪਣੀ ਪਤਨੀ ਰਿਵਾਬਾ ਜਡੇਜਾ ਨਾਲ ਪ੍ਰਚਾਰ ਕਰਦੇ ਦੇਖਿਆ ਗਿਆ। ਕਈ ਰੋਡ ਸ਼ੋਅ ਵੀ ਦੇਖਣ ਨੂੰ ਮਿਲੇ। ਹੁਣ ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ।ਜਡੇਜਾ ਇਸ ਮਹੀਨੇ ਬੰਗਲਾਦੇਸ਼ ਖਿਲਾਫ ਹੋਣ ਵਾਲੀ ਟੈਸਟ ਸੀਰੀਜ਼ ‘ਚ ਖੇਡਦੇ ਨਜ਼ਰ ਆ ਸਕਦੇ ਹਨ। ਉਹ ਆਖਰੀ ਵਾਰ ਟੀ-20 ਵਿਸ਼ਵ ਕੱਪ 2024 ਵਿੱਚ ਖੇਡਿਆ ਸੀ। ਭਾਰਤ ਨੇ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਸੀ। ਇਸ ਤੋਂ ਬਾਅਦ ਜਡੇਜਾ ਨੇ ਟੀ-20 ਫਾਰਮੈਟ ਨੂੰ ਅਲਵਿਦਾ ਕਹਿ ਦਿੱਤਾ।