ਪੰਜਾਬ ‘ਚ ਭਾਰੀ ਮੀਂਹ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਇਨ੍ਹਾਂ ਸ਼ਹਿਰਾਂ ਵਿੱਚ ਅੱਜ ਬੱਦਲ ਹੋਣਗੇ ਭਾਰੀ ਮੀਂਹ, IMD ਅਲਰਟ ਜਾਰੀ….

ਮੌਸਮ ਵਿਭਾਗ,6 ਸਤੰਬਰ 2024

 ਪੰਜਾਬ ਦੇ ਕਈ ਜ਼ਿਲਿਆਂ ‘ਚ ਅੱਜ ਸਵੇਰ ਤੋਂ ਹੀ ਤੇਜ਼ ਬਾਰਿਸ਼ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।ਦਿੱਲੀ-ਐਨਸੀਆਰ ਸਮੇਤ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ (ਸ਼ੁੱਕਰਵਾਰ) ਨੂੰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। IMD ਨੇ ਦਿੱਲੀ ਅਤੇ ਯੂਪੀ ਲਈ ਅਲਰਟ ਜਾਰੀ ਕੀਤਾ ਹੈ।

ਸ਼ੁਕਰਵਾਰ ਨੂੰ ਮੱਧ ਪ੍ਰਦੇਸ਼, ਰਾਜਸਥਾਨ, ਉੜੀਸਾ, ਗੁਜਰਾਤ, ਉੱਤਰਾਖੰਡ, ਤੇਲੰਗਾਨਾ, ਕੋਂਕਣ-ਗੋਆ, ਆਂਧਰਾ ਪ੍ਰਦੇਸ਼ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਮੀਂਹ ਪੈ ਸਕਦਾ ਹੈ। ਆਈਐਮਡੀ ਦੇ ਅਨੁਸਾਰ, ਦਿੱਲੀ ਵਿੱਚ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ। ਗਰਜ ਦੇ ਬੱਦਲ ਬਣਨ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 24 ਅਤੇ ਵੱਧ ਤੋਂ ਵੱਧ 33 ਡਿਗਰੀ ਹੋ ਸਕਦਾ ਹੈ।ਵਿਭਾਗ ਨੇ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਲਈ ਜੇਕਰ ਤੁਸੀਂ ਕਿਤੇ ਦੂਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨੀ ਨਾਲ ਘਰੋਂ ਬਾਹਰ ਨਿਕਲੋ ਕਿਉਂਕਿ ਰਸਤੇ ‘ਚ ਮੀਂਹ ਕਾਰਨ ਤੁਹਾਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਅਗਲੇ 7 ਦਿਨਾਂ ਦੌਰਾਨ ਸੂਬੇ ‘ਚ ਭਾਰੀ ਮੀਂਹ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਇਸ ਸੀਜ਼ਨ ਦੀ ਸਭ ਤੋਂ ਘੱਟ ਬਾਰਿਸ਼ ਮੋਹਾਲੀ ‘ਚ ਹੋਈ ਹੈ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਮੀਂਹ ਕਾਰਨ ਤਾਪਮਾਨ ‘ਚ ਕਾਫੀ ਫਰਕ ਆਇਆ ਹੈ।