ਉੱਤਰ ਪ੍ਰਦੇਸ਼ ਦੇ ਡਿਪਟੀ ਸੀਐਮ ਕੇਸ਼ਵ ਮੌਰਿਆ ਦੇ ਬੇਟੇ ਨਾਲ ਵਾਪਰਿਆ ਹਾਦਸਾ, ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਟੱਕਰ
6 ਸਤੰਬਰ 2024
ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਪੁੱਤਰ ਯੋਗੇਸ਼ ਮੌਰਿਆ ਦੀ ਕਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਰਾਏਬਰੇਲੀ ਜ਼ਿਲ੍ਹੇ ਦੇ ਜਗਤਪੁਰ ਨੇੜੇ ਵਾਪਰਿਆ। ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਪੁੱਤਰ ਯੋਗੇਸ਼ ਮੌਰਿਆ, ਉਨ੍ਹਾਂ ਦੀ ਪਤਨੀ ਅਤੇ ਬੇਟੀ ਕਾਰ ‘ਚ ਸਵਾਰ ਸਨ। ਕਿਸੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਤੋਂ ਬਾਅਦ ਤਿੰਨਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ ਅਤੇ ਡਾਕਟਰੀ ਜਾਂਚ ਤੋਂ ਬਾਅਦ ਸਾਰੇ ਸਿਹਤਮੰਦ ਪਾਏ ਗਏ ਅਤੇ ਉਨ੍ਹਾਂ ਨੂੰ ਘਰ ਜਾਣ ਦਿੱਤਾ ਗਿਆ।ਇਸ ਹਾਦਸੇ ‘ਚ ਡਿਪਟੀ ਸੀਐੱਮ ਦੇ ਬੇਟੇ ਯੋਗੇਸ਼ ਮੌਰਿਆ ਦੀ ਕਾਰ ਨੁਕਸਾਨੀ ਗਈ ਹੈ, ਪਰਿਵਾਰ ਵਾਲਿਆਂ ਨੂੰ ਕਿਸੇ ਹੋਰ ਗੱਡੀ ‘ਚ ਪ੍ਰਯਾਗਰਾਜ ਭੇਜਿਆ ਜਾ ਰਿਹਾ ਹੈ, ਹਾਦਸੇ ‘ਚ ਪਰਿਵਾਰ ਦੇ ਸਾਰੇ ਮੈਂਬਰ ਸੁਰੱਖਿਅਤ ਹਨ। ਇਸ ਹਾਦਸੇ ਤੋਂ ਬਾਅਦ ਰਾਏਬਰੇਲੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ, ਪੁਲਸ ਟੱਕਰ ਦਾ ਕਾਰਨ ਬਣੀ ਗੱਡੀ ਦੀ ਭਾਲ ਕਰ ਰਹੀ ਹੈ। ਇਸ ਦੇ ਲਈ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।