ਸਾਬਕਾ ਵਿਧਾਇਕ ਬਲਕੌਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਤੋਂ ਦਿੱਤਾ ਅਸਤੀਫਾ,ਕਾਂਗਰਸ ਵਿੱਚ ਸ਼ਾਮਲ ਹੋਣਗੇ
7 ਸਤੰਬਰ 2024
ਕਾਲਾਂਵਾਲੀ ਦੇ ਸਾਬਕਾ ਵਿਧਾਇਕ ਬਲਕੌਰ ਸਿੰਘ ਨੇ ਸ਼ਨੀਵਾਰ ਨੂੰ ਹਰਿਆਣਾ ‘ਚ ਭਾਰਤੀ ਜਨਤਾ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਅਤੇ ਕਾਂਗਰਸ ‘ਚ ਸ਼ਾਮਲ ਹੋਣ ਦੀ ਯੋਜਨਾ ਬਣਾ ਰਹੇ ਹਨ। ਬਲਕੌਰ ਸਿੰਘ ਨੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੂੰ ਆਪਣਾ ਅਸਤੀਫਾ ਸੌਂਪਦਿਆਂ ਕਿਹਾ ਕਿ ਔਖੇ ਸਮੇਂ ਪਾਰਟੀ ਦਾ ਸਾਥ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਨਹੀਂ ਮਿਲਿਆ।
ਸਾਬਕਾ ਵਿਧਾਇਕ ਨੇ ਕਿਹਾ ਕਿ ਮੈਂ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ ਅਤੇ ਔਖੇ ਹਾਲਾਤਾਂ ਵਿੱਚ ਭਾਜਪਾ ਦਾ ਝੰਡਾ ਬੁਲੰਦ ਰੱਖਿਆ ਹੈ, ਫਿਰ ਵੀ ਮੈਨੂੰ ਨਾ ਤਾਂ ਜਥੇਬੰਦੀ ਵਿੱਚ ਮਾਣ ਮਿਲਿਆ ਅਤੇ ਨਾ ਹੀ ਸਰਕਾਰੀ ਅਹੁਦੇ ਵਿੱਚ। ਭਾਜਪਾ ਉਮੀਦਵਾਰ ਰਾਜਿੰਦਰ ਦੇਸੂਜੋਧਾ ਦੀ ਆਲੋਚਨਾ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 2019 ਵਿੱਚ ਉਮੀਦਵਾਰ ’ਤੇ ਗੰਭੀਰ ਦੋਸ਼ ਲਾਏ ਸਨ।