ਪੰਜਾਬ ਵਿੱਚ ਅੱਜ ਤੋਂ 3 ਦਿਨਾਂ ਲਈ ਡਾਕਟਰਾਂ ਦੀ ਹੜਤਾਲ,3 ਘੰਟੇ ਲਈ OPD ਬੰਦ,ਐਮਰਜੈਂਸੀ  ਸੇਵਾਵਾਂ ਰਹਿਣਗੀਆਂ ਜਾਰੀ

ਪੰਜਾਬ ਨਿਊਜ਼,9 ਸਤੰਬਰ 2024

ਪੰਜਾਬ ਵਿੱਚ ਅੱਜ ਯਾਨੀ 9 ਸਤੰਬਰ ਤੋਂ ਡਾਕਟਰ ਹੜਤਾਲ ਕਰਨ ਜਾ ਰਹੇ ਹਨ। ਜਿਸ ਕਾਰਨ ਅੱਜ ਤੋਂ ਸਿਹਤ ਸੇਵਾਵਾਂ ਠੱਪ ਹੋ ਜਾਣਗੀਆਂ। ਸੂਬੇ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਓਪੀਡੀ ਦੀ ਸੇਵਾ ਨਹੀਂ ਹੋਵੇਗੀ। ਪੰਜਾਬ ਸਰਕਾਰ ਨੇ ਸ਼ਨੀਵਾਰ ਦੇਰ ਸ਼ਾਮ ਇੱਕ ਪੱਤਰ ਜਾਰੀ ਕਰਕੇ ਹੜਤਾਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਡਾਕਟਰ ਮੰਨਣ ਨੂੰ ਤਿਆਰ ਨਹੀਂ ਹਨ। ਸਰਕਾਰ ਵੱਲੋਂ ਡਾਕਟਰਾਂ ਦੀ ਸੁਰੱਖਿਆ ਸਬੰਧੀ ਕਮੇਟੀਆਂ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ।ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਹਸਪਤਾਲਾਂ ਵਿੱਚ ਸੁਰੱਖਿਆ ਅਤੇ ਹਿੰਸਕ ਘਟਨਾਵਾਂ ਨੂੰ ਰੋਕਣ ਸਬੰਧੀ ਕਮੇਟੀ ਬਣਾਈ ਜਾਵੇਗੀ। ਪੰਜਾਬ ਦੇ ਸਿਹਤ ਮੰਤਰੀ ਨੇ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਡੀਸੀ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਉਣ ਲਈ ਕਿਹਾ ਹੈ। ਜਿਸ ਦਾ ਨਾਮ ਜ਼ਿਲ੍ਹਾ ਸਿਹਤ ਬੋਰਡ ਹੋਵੇਗਾ।ਸਿਹਤ ਵਿਭਾਗ ਦੇ ਸੂਤਰਾਂ ਅਨੁਸਾਰ ਇਸ ਬੋਰਡ ਦੀ ਅਗਵਾਈ ਡੀਸੀ ਅਤੇ ਕਮਿਸ਼ਨਰ ਕਰਨਗੇ। ਜਿਸ ਵਿੱਚ ਪੁਲਿਸ ਕਮਿਸ਼ਨਰ ਜਾਂ ਐਸ.ਐਸ.ਪੀ., ਸਿਵਲ ਸਰਜਨ, ਪ੍ਰਿੰਸੀਪਲ ਮੈਡੀਕਲ ਕਾਲਜ, ਮੈਡੀਕਲ ਸੁਪਰਡੈਂਟ, ਪੰਜਾਬ ਮੈਡੀਕਲ ਐਸੋਸੀਏਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਕਾਨੂੰਨੀ ਸਲਾਹਕਾਰ ਅਤੇ ਮਾਹਿਰ ਸ਼ਾਮਲ ਹੋਣਗੇ।

ਡਾਕਟਰਾਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਵਿੱਚ ਹੀ ਵੱਡੀ ਗਿਣਤੀ ਵਿੱਚ ਡਾਕਟਰ ਨੌਕਰੀਆਂ ਛੱਡ ਕੇ ਚਲੇ ਗਏ ਹਨ ਸੰਸਥਾ ਦੇ ਵਿੱਚੋਂ ਉਹ ਡਾਕਟਰ ਚਲੇ ਗਏ ਹਨ ਜਿਨਾਂ ਨੇ 20-20 25-25 ਸਾਲ ਕੰਮ ਕੀਤਾ ਹੈ, ਉਹਨਾਂ ਦਾ ਅਸਤੀਫਾ ਦੇਣ ਦਾ ਕਾਰਨ ਹੀ ਉਹਨਾਂ ਤੋਂ ਨਜਾਇਜ਼ ਕੰਮ ਅਤੇ ਬੇਫਾਲਤੂ ਦੇ ਕੰਮ ਸੀ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਡਾਕਟਰ 9 ਸਤੰਬਰ ਨੂੰ ਹੜਤਾਲ ਕਰਨ ਲਈ ਤਿਆਰ ਹਨ। ਕਿਉਂਕਿ ਉਨ੍ਹਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ, ਇਸ ਨਾਲ ਸੂਬੇ ‘ਚ ਮੈਡੀਕਲ ਸੇਵਾਵਾਂ ‘ਤੇ ਭਾਰੀ ਅਸਰ ਪੈਣ ਦੀ ਉਮੀਦ ਹੈ। ਲੰਬੇ ਸਮੇਂ ਤੋਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਡਾਕਟਰਾਂ ਨੇ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ।