ਭਲਕੇ ਗੁਰਦਾਸਪੁਰ ਜਿਲ੍ਹੇ’ਚ ਸਰਕਾਰੀ ਛੁੱਟੀ, ਬਾਬੇ ਨਾਨਕ ਦੇ ਵਿਆਹ ਪੂਰਬ ਸਬੰਧੀ ਲਿਆ ਫੈਸਲਾ
ਪੰਜਾਬ ਨਿਊਜ਼,9 ਸਤੰਬਰ 2024
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ‘ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਐਲਾਨੀ ਗਈ ਹੈ।ਡਿਪਟੀ ਕਮਿਸ਼ਨਰ ਨੇ ਸਮੂਹ ਸੰਗਤ ਨੂੰ ਵਿਆਹ ਪੁਰਬ ਸਮਾਗਮ ਦੀ ਮੁਬਾਰਕਬਾਦ ਦਿੰਦਿਆਂ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।