ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ‘Emergency’ ਦੀ ਰਿਲੀਜ਼ ਦਾ ਵਿਰੋਧ ਕਰਦਿਆਂ ਇਸ’ਤੇ ਪੂਰਨ ਪਾਬੰਦੀ ਲਾਉਣ ਦੀ ਕੀਤੀ ਵਕਾਲਤ 

10 ਸਤੰਬਰ 2024

ਤਖ਼ਤਾਂ ਦੇ ਸਿੰਘ ਸਾਹਿਬਾਨ ਨੇ ਫਿਲਮ ਐਮਰਜੈਂਸੀ ਦੀ ਰਿਲੀਜ਼ ’ਤੇ ਮੁਕੰਮਲ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ ਵੱਲੋਂ ਐਤਵਾਰ ਨੂੰ ਤਿੰਨ ਸੀਨ ਕੱਟ ਕੇ ਫਿਲਮ ਦੀ ਰਿਲੀਜ਼ ਨੂੰ ਹਰੀ ਝੰਡੀ ਦੇਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਰਿਲੀਜ਼ ਦਾ ਵਿਰੋਧ ਕਰਦਿਆਂ ਇਸ ’ਤੇ ਪੂਰਨ ਪਾਬੰਦੀ ਲਾਉਣ ਦੀ ਵਕਾਲਤ ਕੀਤੀ ਹੈ। ਜਥੇਦਾਰ ਹਰਪ੍ਰੀਤ ਸਿੰਘ ਮੁਤਾਬਕ ਅਜਿਹੀਆਂ ਫਿਲਮਾਂ ਦੇ ਰਿਲੀਜ਼ ਹੋਣ ਨਾਲ ਦੇਸ਼ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਇਸ ਨਾਲ ਸਮਾਜ ’ਚ ਗ਼ਲਤ ਸੰਦੇਸ਼ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫਿਲਮ ਐਮਰਜੈਂਸੀ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ, ਇਸ ਰਾਹੀਂ ਸਮਾਜ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਸਿੱਖ ਕੌਮ ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਫਿਲਮ ਨੂੰ ਹਰੀ ਝੰਡੀ ਦੇਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਦਿਖਾਈ ਜਾਵੇ।