ਚੰਗੀ ਸੰਗਤ ਅਤੇ ਮਾੜੀ ਸੰਗਤ ਦਾ ਨਤੀਜਾ-ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 11 ਸਤੰਬਰ 2024
ਨਿਊਜ਼ ਪੰਜਾਬ
ਚੰਗੀ ਸੰਗਤ ਅਤੇ ਮਾੜੀ ਸੰਗਤ ਦਾ ਨਤੀਜਾ-ਵਿਚਾਰ ਭਾਈ ਪਿੰਦਰਪਾਲ ਸਿੰਘ ਜੀ
HUKAMNAMA
SRI DARBAR SAHIB JI
SRI AMRITSAR SAHIB
ANG –621
11-SEP-2024
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
सोरठि महला ५ घरु ३ चउपदे
ੴ सतिगुर प्रसादि ॥
मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥
ਅਰਥ:- ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ। ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ)।1। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।2। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।3। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।4।1। 51।
अर्थ :-जब गोबिंद को, गुरु को सृष्टि के खसम को मिल गए, तब अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई।रहाउ। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोकों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है)।1। हे भाई ! जब मनुख भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है।2। हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है।3। हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। हे नानक ! (बोल-हे भाई ! अगर उस को मिलना है, तो) आपा-भाव गवा के (उस को) मिल।4।1।51।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🚩🚩🙏🌹🙏🚩🚩