ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ,25 ਸਤੰਬਰ ਤੱਕ ਵਧਾਈ ਨਿਆਂਇਕ ਹਿਰਾਸਤ
ਨਵੀਂ ਦਿੱਲੀ:11 ਸਤੰਬਰ 2024
ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਕੇਜਰੀਵਾਲ ਆਪਣੀ ਪਹਿਲਾਂ ਦਿੱਤੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ‘ਤੇ ਤਿਹਾੜ ਜੇਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਰਾਉਸ ਐਵੇਨਿਊ ਅਦਾਲਤ ਵਿਚ ਪੇਸ਼ ਹੋਏ।ਸੀਬੀਆਈ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ, ਰੋਜ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਪਿਛਲੇ ਹਫ਼ਤੇ 11 ਸਤੰਬਰ ਨੂੰ ਸ੍ਰੀ ਕੇਜਰੀਵਾਲ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ, ਸੀਬੀਆਈ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਇੱਥੇ ਇੱਕ ਅਦਾਲਤ ਵਿੱਚ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ।ਸੁਪਰੀਮ ਕੋਰਟ ਨੇ ਸੀਬੀਆਈ ਦੁਆਰਾ ਗ੍ਰਿਫਤਾਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀ ਕੇਜਰੀਵਾਲ ਦੀ ਪਟੀਸ਼ਨ ‘ਤੇ ਅਜੇ ਆਪਣਾ ਫੈਸਲਾ ਸੁਣਾਉਣਾ ਸੀ।