ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਤੀਜੀ ਸੂਚੀ, 11 ਉਮੀਦਵਾਰਾਂ ਦੇ ਨਾਂ ਐਲਾਨੇ

11 ਸਤੰਬਰ 2024

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਹਰ ਪਾਰਟੀ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ‘ਚ ਲੱਗੀ ਹੋਈ ਹੈ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਨੇ ਵੀ 11 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ।

ਇਸ ਸੂਚੀ ਮੁਤਾਬਕ ਸਤੀਸ਼ ਯਾਦਵ ਨੂੰ ਰੇਵਾੜੀ ਤੋਂ ਟਿਕਟ ਦਿੱਤੀ ਗਈ ਹੈ। ਉਹ ਅੱਜ ਹੀ ਭਾਜਪਾ ਤੋਂ ‘ਆਪ’ ‘ਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਫਿਲਮ ਅਭਿਨੇਤਾ ਰਾਜਕੁਮਾਰ ਰਾਓ ਦੇ ਜੀਜਾ ਸੁਨੀਲ ਰਾਓ ਨੂੰ ਅਟੇਲੀ ਵਿਧਾਨ ਸਭਾ ਤੋਂ ਟਿਕਟ ਦਿੱਤੀ ਗਈ ਹੈ। ਉਹ ਅੱਜ ਹੀ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਆਮ ਆਦਮੀ ਪਾਰਟੀ ਨੇ ਹੁਣ ਤੱਕ 40 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕੱਲ੍ਹ ਸੋਮਵਾਰ ਨੂੰ ਪਹਿਲੀ ਸੂਚੀ ਜਾਰੀ ਕੀਤੀ ਸੀ। ਜਿਸ ਵਿੱਚ 20 ਨਾਮ ਸਨ। ਇਸ ਤੋਂ ਇਲਾਵਾ ਦੂਜੀ ਸੂਚੀ ਵਿੱਚ 9 ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਸ ਤੀਜੀ ਸੂਚੀ ਰਾਹੀਂ ਆਮ ਆਦਮੀ ਪਾਰਟੀ ਨੇ 11 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।ਆਪ’ ਨੇ ਜਾਰੀ ਕੀਤੀ ਤੀਜੀ ਸੂਚੀ: