ਚੰਡੀਗੜ੍ਹ ਦੇ ਸੈਕਟਰ 10 ‘ਚ ਬਲਾਸਟ…..ਬਲਾਸਟ ਹੋਣ ਤੋਂ ਬਾਅਦ ਸਹਿਮੇ ਇਲਾਕੇ ਦੇ ਲੋਕ
ਚੰਡੀਗੜ੍ਹ ਨਿਊਜ਼,12ਸਤੰਬਰ 2024
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਇਥੇ ਇਕ ਘਰ ‘ਚ ਧਮਾਕਾਖੇਜ਼ ਸਮੱਗਰੀ ਵਰਗੀ ਕੋਈ ਚੀਜ਼ ਸੁੱਟੀ ਗਈ ਹੈ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਘਟਨਾ ਚੰਡੀਗੜ੍ਹ ਦੇ ਸੈਕਟਰ 10 ਦੀ ਹੈ, ਜਿੱਥੇ ਕੁਝ ਸਮਾਂ ਪਹਿਲਾਂ ਕਿਸੇ ਨੇ ਵਿਸਫੋਟਕ ਸਮੱਗਰੀ ਸੁੱਟ ਦਿੱਤੀ, ਜਿਸ ਤੋਂ ਬਾਅਦ ਮੌਕੇ ‘ਤੇ ਵੱਡਾ ਧਮਾਕਾ ਹੋ ਗਿਆ।
ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 10 ਵਿੱਚ ਵਾਪਰੀ। 575 ‘ਚ ਦਾਖਲ ਕਰਵਾਇਆ, ਜਿੱਥੇ ਮੌਕੇ ‘ਤੇ ਪੁਲਸ ਪ੍ਰਸ਼ਾਸਨ ਪਹੁੰਚ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਧਮਾਕੇ ਦੌਰਾਨ ਆਸ-ਪਾਸ ਦੇ ਕਈ ਕਮਰਿਆਂ ਦੇ ਸ਼ੀਸ਼ੇ ਟੁੱਟ ਗਏ। ਕਿਉਂਕਿ ਇਹ ਘਟਨਾ ਕੁਝ ਸਮਾਂ ਪਹਿਲਾਂ ਵਾਪਰੀ ਸੀ, ਇਸ ਲਈ ਅਜੇ ਤੱਕ ਇਸ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਘਟਨਾ ਦਾ ਪਤਾ ਲੱਗਦਿਆਂ ਹੀ ਬੰਬ ਰੋਕੂ ਦਸਤਾ ਮੌਕੇ ‘ਤੇ ਪਹੁੰਚ ਗਿਆ ਅਤੇ ਸੀ.ਸੀ.ਟੀ.ਵੀ.ਦੀ ਜਾਂਚ ਕੀਤੀ ਜਾ ਰਹੀ ਹੈ। ਰਿਪੋਰਟ ਮੁਤਾਬਕ ਕੁਝ ਲੋਕ ਸ਼ੱਕੀ ਨਜ਼ਰ ਆਏ ਹਨ, ਜਿਨ੍ਹਾਂ ਬਾਰੇ ਜਾਂਚ ਜਾਰੀ ਹੈ।ਜਾਣਕਾਰੀ ਅਨੁਸਾਰ ਪੁਲਿਸ ਨੇ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।