ਪੰਜਾਬ-ਚੰਡੀਗੜ੍ਹ ਵਿੱਚ ਅੱਜ ਮੀਂਹ ਦੀ ਸੰਭਾਵਨਾ…ਦਿੱਲੀ,ਉੱਤਰੀ ਭਾਰਤ ਦੇ ਕੁਝ ਹਿੱਸਿਆਂ ‘ਚ 14 ਸਤੰਬਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ,ਯੈਲੋ ਅਲਰਟ ਜਾਰੀ..
ਮੌਸਮ ਵਿਭਾਗ, 12 ਸਤੰਬਰ 2024
ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਖੁਸ਼ਕ ਮੌਸਮ ਕਾਰਨ ਤਾਪਮਾਨ ‘ਚ 2.5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ ‘ਚ ਤਾਪਮਾਨ ਇਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ 3.6 ਡਿਗਰੀ ਦੇ ਵਾਧੇ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ।
ਅੱਜ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਤੋਂ ਇਲਾਵਾ ਸ਼ੁੱਕਰਵਾਰ ਨੂੰ ਵੀ ਅਜਿਹਾ ਮੌਸਮ ਰਹਿਣ ਦੀ ਸੰਭਾਵਨਾ ਹੈ।
ਦਿੱਲੀ ਅਤੇ ਐਨਸੀਆਰ ਦੇ ਕਈ ਹਿੱਸਿਆਂ ਵਿੱਚ ਵੀਰਵਾਰ ਨੂੰ ਮੀਂਹ ਪਿਆ। ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਤੱਕ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਸ਼ਹਿਰ ਲਈ ਯੈਲੋ ਅਲਰਟ ਜਾਰੀ ਕੀਤਾ।ਆਈਐਮਡੀ ਨੇ ਕਿਹਾ ਕਿ ਦਿੱਲੀ ਤੋਂ ਇਲਾਵਾ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ 11 ਸਤੰਬਰ ਤੋਂ 14 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।