CPM ਦੇ ਸੀਨੀਅਰ ਨੇਤਾ ਸੀਤਾਰਾਮ ਯੇਚੁਰੀ ਦਾ ਦਿੱਲੀ ਦੇ ਏਮਜ਼ ‘ਚ ਦੇਹਾਂਤ

12 ਸਤੰਬਰ 2024

ਭਾਰਤੀ ਕਮਿਊਨਿਸਟ ਪਾਰਟੀ ਦੇ ਸੀਨੀਅਰ ਨੇਤਾ ਅਤੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 72 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਉਹ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਹਾਲ ਹੀ ਵਿੱਚ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ।

72 ਸਾਲਾ ਸੀਪੀਆਈ ਆਗੂ ਸੀਤਾਰਾਮ ਯੇਚੁਰੀ ਨੂੰ ਪਹਿਲਾਂ 19 ਅਗਸਤ ਨੂੰ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਬਾਅਦ ਵਿੱਚ ਉਸ ਨੂੰ ਆਈਸੀਯੂ ਵਿੱਚ ਲਿਜਾਇਆ ਗਿਆ। ਉਦੋਂ ਤੋਂ ਉਸ ਦਾ ਇਲਾਜ ਚੱਲ ਰਿਹਾ ਹੈ। ਵੀਰਵਾਰ ਨੂੰ ਉਨ੍ਹਾਂ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ।