ਲੌਕਡਾਊਨ ਖੋਲ੍ਹਣ ਦਾ ਫੈਸਲਾ ਮਾਹਿਰ ਕਮੇਟੀ ਦੀ ਸਲਾਹ ਅਤੇ ਜ਼ਮੀਨੀ ਸਥਿਤੀ ਮੁਤਾਬਕ ਹੋਵੇਗਾ: ਕੈਪਟਨ ਅਮਰਿੰਦਰ ਸਿੰਘ
ਨਿਊਜ਼ ਪੰਜਾਬ
ਚੰਡੀਗੜ•, 24 ਅਪਰੈਲ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਲੌਕਡਾਊਨ ਖੋਲ•ਣ ਦਾ ਫੈਸਲਾ ਸੂਬੇ ਨੂੰ ਇਸ ਸਥਿਤੀ ‘ਚੋਂ ਬਾਹਰ ਕੱਢਣ ਲਈ ਰਣਨੀਤੀ ਘੜਨ ਵਾਸਤੇ ਬਣਾਈ ਮਾਹਿਰ ਕਮੇਟੀ ਦੀ ਸਲਾਹ ਦੇ ਨਾਲ ਹੀ ਕਰਨਗੇ।
ਉਘੇ ਉਦਯੋਗਪਤੀਆਂ, ਮਾਹਿਰ ਅਰਥ ਸਾਸ਼ਤਰੀਆਂ ਅਤੇ ਵੱਖ-ਵੱਖ ਦੇਸ਼ਾਂ ਦੇ ਰਾਜਦੂਤਾਂ ਨਾਲ ਵੈਬ ਉਤੇ ਵਿਚਾਰ ਚਰਚਾ (ਵੈਬੀਨਾਰ) ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੌਕਡਾਊਨ/ਕਰਫਿਊ ਨੂੰ ਖੋਲ•ਣ ਦਾ ਫੈਸਲਾ 20 ਮੈਂਬਰੀ ਮਾਹਿਰ ਕਮੇਟੀ ਦੀਆਂ ਸਿਫਾਰਸ਼ਾਂ ਉਤੇ ਆਧਾਰਿਤ ਹੋਵੇਗੀ। ਉਨ•ਾਂ ਕਿਹਾ ਕਿ ਸੰਭਾਵਨਾ ਹੈ ਕਿ ਇਹ ਕਮੇਟੀ ਸ਼ਨਿਚਰਵਾਰ ਨੂੰ ਆਪਣੀ ਰਿਪੋਰਟ ਸੌਂਪ ਦੇਵੇਗੀ।
ਪੰਜਾਬੀਆਂ ਦੀਆਂ ਜਾਨਾਂ ਬਚਾਉਣ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, ”ਮੇਰੇ ਪੰਜਾਬੀਆਂ ਦੀ ਜਾਨ ਬਹੁਤ ਮਹੱਤਵਪੂਰਨ ਹੈ। ਉਨ•ਾਂ ਕਿਹਾ ਕਿ ਫੈਕਟਰੀਆਂ ਮੁੜ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ ਪਰ ਅਸੀਂ ਲੋਕਾਂ ਨੂੰ ਨਹੀਂ ਵਾਪਸ ਨਹੀਂ ਲਿਆ ਸਕਦੇ।
ਇਕ ਸਵਾਲ ਦੇ ਜਵਾਬ ਵਿੱਚ ਉਨ•ਾਂ ਕਿਹਾ ਕਿ ਜੇ ਮਾਹਿਰ ਕਮੇਟੀ ਜਿਸ ਵਿੱਚ ਮੈਡੀਕਲ ਮਾਹਿਰ ਤੇ ਡਾਕਟਰ ਵੀ ਸ਼ਾਮਲ ਹਨ, ਅੰਸ਼ਿਕ ਰੂਪ ਜਾਂ ਪੂਰਾ ਖੋਲ•ਣ ਦੀ ਸਿਫਾਰਸ਼ ਕਰਨਗੇ ਤਾਂ ਅਸੀ ਅਜਿਹਾ ਹੀ ਕਰਾਂਗੇ। ਉਨ•ਾਂ ਐਲਾਨ ਕੀਤਾ, ”ਮੈਂ ਉਨ•ਾਂ ਦੀ ਸਲਾਹ ਦੇ ਨਾਲ ਜਾਵਾਂਗਾ।” ਇਸ ਦੇ ਨਾਲ ਹੀ ਉਨ•ਾਂ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਉਨ•ਾਂ ਦੀ ਸਭ ਤੋਂ ਵੱਡੀ ਤਰਜੀਹ ਹੈ ਹਾਲਾਂਕਿ ਸੂਬਾ ਸਰਕਾਰ ਇਸ ਗੱਲ ਤੋਂ ਜਾਣੂੰ ਹੈ ਕਿ ਲੌਕਡਾਊਨ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੱਖਿਆ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਿਛਲੇ 40 ਦਿਨਾਂ ਵਿੱਚ ਕੋਵਿਡ ਦੀਆਂ ਤਿੰਨ ਸਿਖਰਾਂ ਦੇਖੀਆਂ ਹਨ। ਉਨ•ਾਂ ਕਿਹਾ ਕਿ ਸ਼ਾਇਦ ਇਹ ਸੰਭਵ ਨਹੀਂ ਹੈ ਕਿ ਮੁਕੰਮਲ ਲੌਕਡਊਨ ਨੂੰ ਕੁਝ ਹੋਰ ਸਮੇਂ ਲਈ ਹਟਾ ਲਿਆ ਜਾਵੇ ਪਰ ਫੇਰ ਵੀ ਸੂਬਾ ਸਰਕਾਰ ਮਾਹਿਰ ਕਮੇਟੀ ਦੀਆਂ ਸਿਫਾਰਸ਼ਾਂ ਅਤੇ ਜ਼ਮੀਨੀ ਹਕੀਕਤਾਂ ਦੇਖ ਕੇ ਪੜਤਾਲ ਕਰੇਗੀ। ਪੰਜਾਬ ਵਿੱਚ 22 ਜ਼ਿਲਿ•ਆਂ ਵਿੱਚੋਂ 5 ਜ਼ਿਲੇ ਗਰੀਨ ਜ਼ੋਨ ਵਿੱਚ ਹਨ। ਪ੍ਰਧਾਨ ਮੰਤਰੀ ਨੇ ਵੀ ਸੋਮਵਾਰ ਨੂੰ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਲੌਕਡਾਊਨ ਖੋਲ•ਣ ਦੇ ਮੁੱਦੇ ਬਾਰੇ ਵਿਚਾਰ ਵਟਾਂਦਰਾ ਕਰਨਾ ਹੈ।
ਵੈਬੀਨਾਰ ਦੌਰਾਨ ਮੁੱਖ ਮੰਤਰੀ ਨੇ ਇਤਾਲਵੀ ਰਾਜੂਦਤ ਵਿਨਸੈਂਜੋ ਡੀ ਲੂਕਾ ਨਾਲ ਉਨ•ਾਂ ਦੇ ਮੁਲਕ ਵਿੱਚ ਕੋਵਿਡ ਦੀ ਮਹਾਮਾਰੀ ਕਾਰਨ ਵੱਡੀ ਗਿਣਤੀ ਵਿੱਚ ਮੌਤਾਂ ਹੋ ਜਾਣ ‘ਤੇ ਦੁੱਖ ਸਾਂਝਾ ਵੀ ਕੀਤਾ। ਰਾਜਦੂਤ ਨੇ ਵੀ ਕਰੋਨਾਵਾਇਰਸ ਵਿਰੁੱਧ ਲੜਾਈ ਵਿੱਚ ਪੰਜਾਬ ਦੇ ਲੋਕਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ।
ਰਾਜਦੂਤ ਨੇ ਇਹ ਦੱਸਦਿਆਂ ਦੁਨੀਆ ਦੇ ਸਭ ਤੋਂ ਵੱਧ ਪ੍ਰਭਾਵਿਤ ਮੁਲਕਾਂ ਵਿੱਚ ਸ਼ਾਮਲ ਇਟਲੀ ਵਿੱਚ ਇਕ ਲੱਖ ਪੰਜਾਬੀ ਰਹਿ ਰਹੇ ਹਨ, ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਤਾਲਵੀ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਲਈ ਖਾਸ ਤੌਰ ‘ਤੇ ਫੂਡ ਪ੍ਰੋਸੈਸਿੰਗ ਅਤੇ ਖੇਤੀ ਮਸ਼ੀਨਰੀ ਦੇ ਨਿਰਮਾਣ ਲਈ ਨਿਵੇਸ਼ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਨਿਵੇਸ਼ ਪੰਜਾਬ ਨੂੰ ਇਸ ਬਾਰੇ ਇਤਾਲਵੀ ਟੀਮ ਨਾਲ ਵਿਚਾਰ-ਵਟਾਂਦਰਾ ਕਰਕੇ ਉਨ•ਾਂ ਲਈ ਨਿਵੇਸ਼ ਦੇ ਮੌਕੇ ਲੱਭੇ ਜਾਣ ਦੇ ਹੁਕਮ ਦਿੱਤੇ।
ਇੱਥੋਂ ਤੱਕ ਕਿ ਡੈਨਮਾਰਕ ਦੇ ਰਾਜਦੂਤ ਫਰੈਡੀ ਸਵਾਨੇ ਨੇ ਵੀ ਪੰਜਾਬ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਤਲਾਸ਼ਣ ਵਿੱਚ ਦਿਲਚਸਪੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੂੰ ਭਾਰਤ ਸਰਕਾਰ ਕੋਲ ਲੰਬਿਤ ਪਈਆਂ ਕੁਝ ਪ੍ਰਵਾਨਗੀਆਂ ਦਾ ਮੁੱਦਾ ਉਠਾਉਣ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਵੈਬੀਨਾਰ ਵਿੱਚ ਹਿੱਸਾ ਲੈਣ ਵਾਲਿਆਂ ਵਿੱਚ ਕੋਕਾ ਕੋਲਾ ਇੰਡੀਆ ਦੇ ਜਨਤਕ ਮਾਮਲੇ ਅਤੇ ਸੰਚਾਰ ਵਿੰਗ ਦੇ ਉਪ ਮੁਖੀ ਇਸ਼ਤਿਯਾਕ ਅਮਜਦ, ਜੁਬੀਲੈਂਟ ਲਾਈਫ ਸਾਇਸੰਜ਼ ਲਿਮਟਡ ਦੇ ਰਣਨੀਤੀਕਾਰ ਅਤੇ ਜਨਤਕ ਮਾਮਲੇ ਤੇ ਗਰੁੱਪ ਅੰਬਡਸਮੈਨ ਦੇ ਗਰੁੱਪ ਮੁਖੀ ਅਜੇ ਖੰਨਾ, ਯੂਨਾਈਟਡ ਬਰੈਵੈਰੀਜ਼ ਲਿਮਟਡ ਦੇ ਕਾਰਪੋਰੇਟ ਮਾਮਲਿਆਂ ਦੇ ਮੁੱਖ ਅਫਸਰ ਅਮਰਦੀਪ ਸਿੰਘ ਆਹਲੂਵਾਲੀਆ ਅਤੇ ਪੀ.ਏ.ਐਫ.ਆਈ. ਦੇ ਸਾਬਕਾ ਪ੍ਰਧਾਨ ਅਤੇ ਬਾਨੀ ਮੈਂਬਰ ਰਮਨ ਸਿੱਧੂ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਉਦਯੋਗ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਅਤੇ ਨਿਵੇਸ਼ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਸ਼ਾਮਲ ਸਨ।
——–