ਵੱਡੀ ਖਬਰ-SC ਵੱਲੋਂ ਕੇਜਰੀਵਾਲ ਨੂੰ ਮਿਲੀ ਰਾਹਤ, 10 ਲੱਖ ਦੇ ਜਮਾਨਤੀ ਬਾਂਡ’ਤੇ ਮਿਲੀ ਬੇਲ
13 ਸਤੰਬਰ 2024
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੁਣਾਏ ਇਕ ਅਹਿਮ ਫੈਸਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ 10 ਲੱਖ ਰੁਪਏ ਦੇ ਜ਼ਮਾਨਤ ਬਾਂਡ ‘ਤੇ ਰਿਹਾਅ ਕੀਤਾ ਗਿਆ।
ਜ਼ਮਾਨਤ ਦੀ ਮੰਗ ਕਰਨ ਤੋਂ ਇਲਾਵਾ, ਸੀਐਮ ਕੇਜਰੀਵਾਲ ਨੇ ਸ਼ਰਾਬ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਆਪਣੀ ਗ੍ਰਿਫਤਾਰੀ ਅਤੇ ਉਸ ਤੋਂ ਬਾਅਦ ਦੇ ਰਿਮਾਂਡ ਨੂੰ ਚੁਣੌਤੀ ਦੇਣ ਲਈ ਇੱਕ ਵੱਖਰੀ ਪਟੀਸ਼ਨ ਵੀ ਦਾਇਰ ਕੀਤੀ ਹੈ।ਜਸਟਿਸ ਸੂਰਿਆ ਕਾਂਤ ਦੀ ਪ੍ਰਧਾਨਗੀ ਵਾਲੀ ਦੋ ਮੈਂਬਰੀ ਬੈਂਚ ਨੇ ਇਹ ਫੈਸਲਾ ਸੁਣਾਇਆ।