ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ,ਹੁਣ ਅੰਡੇਮਾਨ ਨਿਕੋਬਾਰ ਦੀ ਰਾਜਧਾਨੀ ਹੋਵੇਗੀ ‘ਸ਼੍ਰੀ ਵਿਜੇਪੁਰਮ’ 

14 ਸਤੰਬਰ 2024

ਕੇਂਦਰੀ ਗ੍ਰਹਿ ਮੰਤਰਾਲੇ ਨੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਦੀ ਰਾਜਧਾਨੀ ਪੋਰਟ ਬਲੇਅਰ ਦਾ ਨਾਮ ਬਦਲ ਕੇ ਵਿਜੇਪੁਰਮ ਕਰ ਦਿੱਤਾ ਹੈ। ਪੋਰਟ ਬਲੇਅਰ ਦੇ ਨਵੇਂ ਨਾਂ ਦਾ ਐਲਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਪਛਾਣ ਤੋਂ ਮੁਕਤ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਦੇ ਤਹਿਤ ਅਸੀਂ ਪੋਰਟ ਬਲੇਅਰ ਦਾ ਨਾਮ ਬਦਲ ਕੇ ਸ਼੍ਰੀ ਵਿਜੇ ਪੁਰਮ ਰੱਖਣ ਦਾ ਫੈਸਲਾ ਕੀਤਾ ਹੈ। ਹੁਣ ਗੁਲਾਮੀ ਦਾ ਇੱਕ ਹੋਰ ਨਿਸ਼ਾਨ ਮਿਟਾ ਦਿੱਤਾ ਗਿਆ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੀ ਰਾਜਧਾਨੀ ਪੋਰਟ ਬਲੇਅਰ ਦਾ ਨਾਂ ਬਦਲ ਕੇ ਸ਼੍ਰੀ ਵਿਜੇਪੁਰਮ ਕਰ ਦਿੱਤਾ ਗਿਆ ਹੈ।