ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ ,ਬਾਬਾ ਬੰਦਾ ਸਿੰਘ ਬਹਾਦਰ ਹੋਸਟਲ’ਚ ਲਿਆ ਫਾਹਾ

14 ਸਤੰਬਰ 2024

ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਵਿੱਚ ਬੰਦਾ ਸਿੰਘ ਬਹਾਦਰ ਹੋਸਟਲ ਦੇ ਵਿੱਚ ਇੱਕ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਬੀ-ਫਾਰਮੇਸੀ ਫਸਟ ਈਅਰ ਕਰ ਰਿਹਾ ਸੀ। ਨੌਜਵਾਨ ਦਾ ਨਾਮ ਸ਼ੁਭ ਕਰਨ ਦੱਸਿਆ ਜਾ ਰਿਹਾ ਹੈ ਜੋ ਕਿ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਪਿੰਡ ਦਾ ਰਹਿਣ ਵਾਲਾ ਸੀ।

ਬੀਤੀ ਰਾਤ ਯੂਨੀਵਰਸਿਟੀ ਦੇ ਹੋਸਟਲ ਦੇ ਕਮਰੇ ਦੇ ਵਿਚ ਜਦੋਂ ਪੱਖੇ ਨਾਲ ਲਟਕਦੀ ਲਾਸ਼ ਬਾਰੇ ਪਤਾ ਲੱਗਾ ਤਾਂ ਪੁਲਿਸ ਪ੍ਰਸ਼ਾਸਨ ਨੇ ਕਮਰੇ ਨੂੰ ਸੀਲ ਕਰ ਦਿੱਤਾ ਜਾਂਦਾ ਹੈ। ਪਰ ਅਜੇ ਤੱਕ ਖੁਦਕੁਸ਼ੀ ਕਰਨ ਦਾ ਕਾਰਨ ਨਹੀਂ ਸਾਹਮਣੇ ਆ ਸਕਿਆ।