ਫਲੋਰੀਡਾ ਦੇ ਗੋਲਫ ਕੋਰਸ’ ਚ ਫਾਈਰਿੰਗ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਇਕ ਵਾਰ ਫਿਰ ਹਮਲਾ

16 ਸਤੰਬਰ 2024

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਇਕ ਵਾਰ ਫਿਰ ਹਮਲਾ ਹੋਇਆ ਹੈ। ਐਤਵਾਰ ਨੂੰ ਜਦੋਂ ਉਹ ਫਲੋਰੀਡਾ ਦੇ ਵੈਸਟ ਪਾਮ ਬੀਚ ਸਥਿਤ ਆਪਣੇ ਗੋਲਫ ਕੋਰਸ ‘ਚ ਗੋਲਫ ਖੇਡ ਰਹੇ ਸਨ, ਤਾਂ ਉੱਥੇ ਗੋਲਾਬਾਰੀ ਹੋਈ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖੁਦ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਉਹ ਸੁਰੱਖਿਅਤ ਅਤੇ ਸਿਹਤਮੰਦ ਹਨ। ਇਸ ਦੇ ਨਾਲ ਹੀ ਸੀਕਰੇਟ ਸਰਵਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਤੋਂ ਬਾਅਦ ਡੋਨਾਲਡ ਟਰੰਪ ਨੇ ਆਪਣੇ ਸਮਰਥਕਾਂ ਨੂੰ ਸੰਦੇਸ਼ ਜਾਰੀ ਕਰਦੇ ਹੋਏ ਕਿਹਾ, “ਮੈਂ ਸੁਰੱਖਿਅਤ ਹਾਂ। ਮੈਂ ਆਪਣੇ ਆਲੇ-ਦੁਆਲੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਸਨ, ਪਰ ਇਸ ਤੋਂ ਪਹਿਲਾਂ ਕਿ ਇਸ ਘਟਨਾ ਨੂੰ ਲੈ ਕੇ ਕੋਈ ਅਫਵਾਹ ਫੈਲੇ, ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਮੈਂ ਠੀਕ ਹਾਂ ਅਤੇ ਮੈਂ ਸੁਰੱਖਿਅਤ ਹਾਂ ‘

ਐਤਵਾਰ (15 ਸਤੰਬਰ) ਨੂੰ ਸਥਾਨਕ ਸਮੇਂ ਮੁਤਾਬਕ ਦੁਪਹਿਰ ਕਰੀਬ 2 ਵਜੇ ਫਲੋਰੀਡਾ ਦੇ ਵੈਸਟ ਪਾਮ ਬੀਚ ‘ਚ ਟਰੰਪ ਇੰਟਰਨੈਸ਼ਨਲ ਗੋਲਫ ਕੋਰਸ ਨੇੜੇ ਕਈ ਗੋਲੀਆਂ ਚਲਾਈਆਂ ਗਈਆਂ। ਅਮਰੀਕੀ ਸੀਕਰੇਟ ਸਰਵਿਸ ਏਜੰਟਾਂ ਨੇ ਕਲੱਬ ਦੇ ਨੇੜੇ ਬੰਦੂਕ ਨਾਲ ਇੱਕ ਵਿਅਕਤੀ ਨੂੰ ਦੇਖ ਕੇ ਗੋਲੀਬਾਰੀ ਕੀਤੀ। ਇਸ ਦੌਰਾਨ ਐਫਬੀਆਈ ਨੇ ਕਿਹਾ ਕਿ ਉਹ ਕਤਲ ਦੀ ਕੋਸ਼ਿਸ਼ ਦੀ ਜਾਂਚ ਕਰ ਰਹੇ ਹਨ।