ਸੁਨਾਮ-ਪਟਿਆਲਾ ਰੋਡ ‘ਤੇ ਕੈਂਟਰ ਨੇ ਮਜ਼ਦੂਰਾਂ ਨੂੰ ਦਰੜਿਆ,ਇੱਕ ਔਰਤ ਸਣੇ ਚਾਰ ਦੀ ਦਰਦਨਾਕ ਮੌਤ,ਲੋਕਾਂ ਨੇ ਕੀਤਾ ਰੋਡ ਜਾਮ

ਸੁਨਾਮ,16 ਸਤੰਬਰ 2024

ਸੁਨਾਮ ਪਟਿਆਲਾ ਰੋਡ ‘ਤੇ ਪਿੰਡ ਬਿਸ਼ਨਪੁਰਾ ਨੇੜੇ ਇੱਕ ਕੈਂਟਰ ਚਾਲਕ ਨੇ ਦਿਹਾੜੀਦਾਰ ਮਜ਼ਦੂਰਾਂ ਉੱਤੇ ਕੈਂਟਰ ਚੜ੍ਹਾ ਦਿੱਤਾ, ਜਿਸ ਕਾਰਨ ਚਾਰ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਮਹਿਲਾ ਸਣੇ ਤਿੰਨ ਲੋਕ ਸ਼ਾਮਲ ਹਨ। ਹਾਦਸੇ ਤੋਂ ਗੁੱਸੇ ‘ਚ ਆਏ ਲੋਕਾਂ ਨੇ ਪਟਿਆਲਾ ਰੋਡ ‘ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ। ਹਾਦਸੇ ਵਿੱਚ ਮਰਨ ਵਾਲੇ ਲੋਕ ਨੇੜਲੇ ਪਿੰਡ ਬਿਸਨਪੁਰਾ ਵਿੱਚ ਰਹਿੰਦੇ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ।ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਮੌਕੇ ਤੇ ਮ੍ਰਿਤਕਾਂ ਦੇ ਨਾਲ ਕੰਮ ਕਰ ਰਹੀ ਮਹਿਲਾ ਨੇ ਦੱਸਿਆ ਕਿ ਉਹ ਕੰਮ ਕਰ ਰਹੇ ਸਨ। ਇਸ ਦੌਰਾਨ ਇੱਕ ਕੈਂਟਰ ਚਾਲਕ ਨੇ ਉਹਨਾਂ ਤੇ ਕੈਂਟਰ ਚੜ੍ਹਾ ਦਿੱਤਾ, ਜਿਸ ਕਾਰਨ ਮੌਕੇ ਤੇ ਹੀ ਉਹਨਾਂ ਨਾਲ ਕੰਮ ਕਰ ਰਹੇ 4 ਵਿਅਕਤੀਆਂ ਦੀ ਮੌਤ ਹੋ ਗਈ। ਬਾਕੀ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਮੌਕੇ ‘ਤੇ ਮੈਜੂਦ ਲੋਕਾਂ ਨੇ ਕੈਂਟਰ ਚਾਲਕ ਦਾ ਪਿੱਛਾ ਕਰਕੇ ਉਸਨੂੰ ਘੇਰ ਲਿਆ।