ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਆਤਸ਼ੀ ਦੇ ਨਾਮ ਤੇ ਰੱਖਿਆ ਪ੍ਰਸਤਾਵ,
17 ਸਤੰਬਰ 2024
ਜਦੋਂ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਏ ਹਨ, ਉਦੋਂ ਤੋਂ ਦਿੱਲੀ ਵਿੱਚ ਸਿਆਸੀ ਉਥਲ-ਪੁਥਲ ਲਗਾਤਾਰ ਵਧਦੀ ਜਾ ਰਹੀ ਹੈ। ਐਤਵਾਰ (15 ਸਤੰਬਰ) ਨੂੰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਉਹ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਜਿਸ ਕਾਰਨ ਉਹ ਅੱਜ ਸ਼ਾਮ ਕਰੀਬ 4 ਵਜੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਇਸ ਦੇ ਨਾਲ ਹੀ ਆਤਿਸ਼ੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ। ਇਹ ਫੈਸਲਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਲਿਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਸੋਮਵਾਰ (16 ਸਤੰਬਰ) ਨੂੰ ਦਿੱਲੀ ਦੇ ਮੁੱਖ ਮੰਤਰੀ ਨਿਵਾਸ ‘ਤੇ PAC ਦੀ ਬੈਠਕ ਹੋਈ ਸੀ। ਇਸ ਬੈਠਕ ‘ਚ ਮਨੀਸ਼ ਸਿਸੋਦੀਆ, ਰਾਘਵ ਚੱਢਾ, ਆਤਿਸ਼ੀ ਸਮੇਤ ਆਮ ਆਦਮੀ ਦੇ ਕਈ ਵੱਡੇ ਨੇਤਾਵਾਂ ਨੇ ਸ਼ਿਰਕਤ ਕੀਤੀ। ਜਿਸ ਤੋਂ ਬਾਅਦ ਕੁਝ ਸੰਭਾਵਿਤ ਨਾਵਾਂ ‘ਤੇ ਚਰਚਾ ਹੋਈ, ਜਿਸ ਤੋਂ ਬਾਅਦ ਮੰਗਲਵਾਰ (17 ਸਤੰਬਰ) ਨੂੰ ਵਿਧਾਇਕ ਦਲ ਦੀ ਬੈਠਕ ‘ਚ ਇਨ੍ਹਾਂ ਨਾਵਾਂ ਦੀ ਸੂਚੀ ਪੇਸ਼ ਕੀਤੀ ਗਈ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।