ਇਕ ਦੇਸ਼ ਇਕ ਚੋਣ ਮੋਦੀ ਸਰਕਾਰ ਦੇ ਇਸ ਕਾਰਜਕਾਲ’ਚ ਜਰੂਰ ਲਾਗੂ ਹੋਵੇਗਾ, ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ

17 ਸਤੰਬਰ 2024

ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਪ੍ਰੈੱਸ ਕਾਨਫਰੰਸ ‘ਚ ਸਰਕਾਰ ਦੀਆਂ ਉਪਲੱਬਧੀਆਂ ਦੀ ਸੂਚੀ ਜਾਰੀ ਕੀਤੀ। ਇਸ ਦੌਰਾਨ ਅਮਿਤ ਸ਼ਾਹ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਸ ਕਾਰਜਕਾਲ ਦੌਰਾਨ ਉਹ ਇਕ ਦੇਸ਼, ਇਕ ਚੋਣ ਲਾਗੂ ਕਰਨਗੇ। ਦੱਸ ਦੇਈਏ ਕਿ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਇਸ ਦਾ ਵਾਅਦਾ ਕੀਤਾ ਸੀ। ਹਾਲ ਹੀ ‘ਚ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪੀਐੱਮ ਮੋਦੀ ਨੇ ਵੀ ਆਪਣੇ ਭਾਸ਼ਣ ‘ਚ ਇਕ ਦੇਸ਼, ਇਕ ਚੋਣ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਬਣਾਈ ਗਈ ਸੀ ਜਿਸ ਨੇ ਆਪਣੀ ਰਿਪੋਰਟ ਦੇ ਦਿੱਤੀ ਹੈ। ਇਸ ਕਾਰਜਕਾਲ ਦੌਰਾਨ ਇੱਕ ਦੇਸ਼ ਇੱਕ ਚੋਣ ਹੋਵੇਗੀ।