ਚੰਡੀਗੜ੍ਹ ਸਮੇਤ ਹਰਿਆਣਾ ਦੇ 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ…

ਮੌਸਮ ਵਿਭਾਗ,18 ਸਤੰਬਰ 2024

ਮੌਸਮ ਵਿਭਾਗ ਨੇ ਇੱਕ ਵਾਰ ਫਿਰ ਹਰਿਆਣਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਤਾਜ਼ਾ ਰਿਪੋਰਟ ਮੁਤਾਬਕ ਨੂਹ, ਪਲਵਲ, ਫਰੀਦਾਬਾਦ, ਗੁਰੂਗ੍ਰਾਮ, ਕਰਨਾਲ, ਯਮੁਨਾਨਗਰ, ਕੁਰੂਕਸ਼ੇਤਰ ਅਤੇ ਅੰਬਾਲਾ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਇਨ੍ਹਾਂ 8 ਜ਼ਿਲਿਆਂ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਮੁਤਾਬਕ ਹਰਿਆਣਾ ਦੇ ਇਨ੍ਹਾਂ ਅੱਠ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਤਾਜ਼ਾ ਰਿਪੋਰਟ ਮੁਤਾਬਕ ਬੁੱਧਵਾਰ ਨੂੰ ਟ੍ਰਾਈਸਿਟੀ ਯਾਨੀ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ‘ਚ ਮੀਂਹ ਪੈ ਸਕਦਾ ਹੈ। ਟ੍ਰਾਈ ਸਿਟੀ ਦੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਵੀ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ। ਟ੍ਰਾਈ ਸਿਟੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।