1000 ਤੋਂ ਵਧੇਰੇ ਪੀ.ਪੀ. ਈ. ਕਿੱਟਾਂ ਹਸਪਤਾਲ ਦੇ ਹੈਲਥ ਕੇਅਰ ਵਰਕਰਾਂ ਨੂੰ ਵੰਡੀਆਂ
ਪੰਜਾਬ ਯੂਥ ਡਿਵੈੱਲਪਮੈਂਟ ਬੋਰਡ ਐਨ.ਜੀ.ਓਜ਼ ਦੀ ਸਹਾਇਤਾ ਨਾਲ ਪੰਜਾਬ ਸਰਕਾਰ ਦੁਆਰਾ ਮਨਜ਼ੂਰਸ਼ੁਦਾ 1000 ਤੋਂ ਵਧੇਰੇ ਪੀ.ਪੀ.ਈ. ਕਿੱਟਾਂ ਦਾਨ ਕਰੇਗਾ-ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ
ਲੁਧਿਆਣਾ, 24 ਅਪ੍ਰੈਲ (ਨਿਊਜ਼ ਪੰਜਾਬ )-ਯੂ.ਐਸ.ਪੀ.ਸੀ. ਜੈਨ ਚੈਰੀਟੇਬਲ ਹਸਪਤਾਲ ਲੁਧਿਆਣਾ ਵਿਖੇ ਐਨ.ਜੀ.ਓ. ਦੀ ਸਹਾਇਤਾ ਨਾਲ ਸ੍ਰ ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਨੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ 1000 ਤੋਂ ਵਧੇਰੇ ਪੀ.ਪੀ. ਈ. ਕਿੱਟਾਂ ਹਸਪਤਾਲ ਦੇ ਹੈਲਥ ਕੇਅਰ ਵਰਕਰਾਂ ਨੂੰ ਵੰਡੀਆਂ। ਇਸ ਮੌਕੇ ਬੋਲਦਿਆਂ ਸ੍ਰ. ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਇਲਾਕੇ ਦੀਆਂ ਐਨ.ਜੀ.ਓਜ਼ ਨਾਲ ਮਿਲਕੇ 1000 ਤੋਂ ਵਧੇਰੇ ਪੀ.ਪੀ.ਕਿੱਟਾਂ ਪੰਜਾਬ ਭਰ ਵਿੱਚ ਵੰਡੀਆਂ ਜਾ ਰਹੀਆਂ ਹਨ।
ਉਨ•ਾਂ ਕਿਹਾ ਕਿ ਜੇਕਰ ਇਸ ਔਖੀ ਘੜੀ ਵਿੱਚ ਪੰਜਾਬ ਰਾਜ ਦੇ ਲੋਕਾਂ ਨੂੰੰ ਇਸ ਭਿਆਨਕ ਬਿਮਾਰੀ ਤੋਂ ਕੋਈ ਬਚਾ ਰਿਹਾ ਹੈ ਤਾਂ ਉਹ ਸਾਡੇ ਕਾਬਿਲ ਡਾਕਟਰ, ਨਰਸਾਂ ਅਤੇ ਹੋਰ ਹੈਲਥ ਵਰਕਰ ਹਨ, ਜੋ ਆਪਣੀਆਂ ਜਾਨਾਂ ਨੂੰ ਜੋਖ਼ਮ ਵਿੱਚ ਪਾ ਕੇ ਸਾਡੀਆਂ ਜਾਨਾਂ ਨੂੰ ਬਚਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ•ਾਂ ਕਿਹਾ ਕਿ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਰਾਜ ਦੇ ਵਸਨੀਕਾਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ•ਾਂ ਵਚਨਬੱਧ ਹੈ। ਉਨ•ਾਂ ਕਿਹਾ ਕਿ ਜਿੱਥੇ ਇਹ ਕਿੱਟਾਂ ਹੈੱਲਥ ਵਰਕਰਾਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਪੂਰੀ ਤਰ•ਾਂ ਸੁਰੱਖਿਅਤ ਰੱਖਣਗੀਆਂ, ਉੱਥੇ ਸਾਰੇ ਹੈਲਥ ਵਰਕਰ ਉਤਸ਼ਾਹ ਅਤੇ ਬਿਨਾ ਡਰ ਤੋਂ ਆਪਣਾ ਕੰਮ ਕਰ ਸਕਣਗੇ।
ਸ੍ਰ. ਬਿੰਦਰਾ ਨੇ ਕਾਰਪੋਰੇਟ ਘਰਾਣਿਆਂ ਨੂੰ ਅਪੀਲ ਕੀਤੀ ਕਿ ਉਹ ਵੀ ਅਜਿਹੀ ਸਹਾਇਤਾ ਲਈ ਅੱਗੇ ਆਉਣ। ਸ੍ਰ. ਬਿੰਦਰਾ ਨੇ ਕਿਹਾ ਕਿ ਬੋਰਡ ਦੇ ਮੈਂਬਰ ਅਤੇ ਜ਼ਿਲ•ਾ ਕੋਆਰਡੀਨੇਟਰ ਆਪਣੇ-ਆਪਣੇ ਸੰਬੰਧਤ ਜ਼ਿਲਿ•ਆਂ ਵਿੱਚ ਇਹ ਕਿੱਟਾਂ ਵੰਡਣ ਦਾ ਕੰਮ ਕਰ ਰਹੇ ਹਨ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਅਤੇ ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਕੀਤੀਆਂ ਸਾਵਧਾਨੀਆਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਸ੍ਰੀ ਖੁਸ਼ਬਕਤ ਰਾਏ, ਸ੍ਰੀ ਉਪਲਿਸ਼ ਅਤੇ ਸ੍ਰੀ ਭਾਰਤ ਜੈਨ ਨੇ ਚੇਅਰਮੈਨ ਬਿੰਦਰਾ ਅਤੇ ਹੋਰਾਂ ਦਾ ਧੰਨਵਾਦ ਕੀਤਾ।