ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਿਲਾਂ, ਰਵਨੀਤ ਬਿੱਟੂ ਖਿਲਾਫ ਦਿੱਲੀ ਹਾਈਕੋਰਟ ’ਚ ਪਟੀਸ਼ਨ ਦਾਖਲ

19 ਸਤੰਬਰ 2024

ਕੇਂਦਰੀ ਮੰਤਰੀ ਅਤੇ ਰਾਜਾਸਥਾਨ ਤੋਂ ਭਾਜਪਾ ਦੇ ਰਾਜ ਸਭਾ ਮੇਂਬਰ ਰਵਨੀਤ ਸਿੰਘ ਬਿੱਟੂ ਖਿਲਾਫ ਕੇਸ ਦਰਜ ਕੀਤਾ ਗਿਆ ਹੈ I ਇਹ ਕੇਸ ਕਰਨਾਟਕ ਦੇ ਕਾਂਗਰਸੀ ਆਗੂ ਦੀ ਸ਼ਿਕਾਇਤ ਤੇ ਦਰਜ ਕੀਤਾ ਗਿਆ ਹੈ। ਰਵਨੀਤ ਬਿੱਟੂ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਖਿਲਾਫ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕੀਤਾ ਸੀ। ਜਨਹਿੱਤ ਪਟੀਸ਼ਨ ਵਿਚ ਰਵਨੀਤ ਬਿੱਟੂ ਦੇ ਖਿਲਾਫ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਗਿਆ ਹੈ ਕਿ ਰਵਨੀਤ ਬਿੱਟੂ ਦੀਆਂ ਟਿੱਪਣੀਆਂ ਨਾਲ ਮਾਹੌਲ ਖਰਾਬ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਨੰਬਰ ਇਕ ਅਤਿਵਾਦੀ ਕਹਿ ਦਿੱਤਾ ਗਿਆ ਸੀ।

ਬੁੱਧਵਾਰ ਨੂੰ ਕਾਂਗਰਸ ਨੇ ਰਵਨੀਤ ਸਿੰਘ ਬਿੱਟੂ ਖਿਲਾਫ ਪ੍ਰਦਸ਼ਨ ਕੀਤਾ ਸੀ ਅਤੇ ਬਿੱਟੂ ਦੇ ਪੁਤਲੇ ਸਾਰੇ ਸੀ ।ਅੱਜ ਕਰਨਾਟਕ ਪੁਲਿਸ ਨੇ ਬਿੱਟੂ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ I

ਦੱਸ ਦਈਏ ਕਿ ਰਾਹੁਲ ਗਾਂਧੀ ਨੇ ਅਮਰੀਕਾ ਜਾ ਕੇ ਸਿੱਖਾਂ ਦੇ ਹਾਲਾਤਾਂ ਬਾਰੇ ਇੱਕ ਬਿਆਨ ਦਿੱਤਾ ਸੀ ਅਤੇ ਉਸਦੇ ਜਵਾਬ ਵਿੱਚ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਨੂੰ ਦਹਿਸ਼ਤਗਰਦ ਕਿਹਾ ਸੀ ਈ ਬਿੱਟੂ ਦੇ ਬਿਆਨ ਤੇ ਕਾਂਗਰਸੀ ਆਗੂ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਕੇਸ ਦਰਜ ਕਰਵਾਇਆ ।