ਖੁਸ਼ੀ ਕਿਵੇਂ ਮਿਲਦੀ ਹੈ-ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 20 ਸਤੰਬਰ 2024
ਨਿਊਜ਼ ਪੰਜਾਬ
ਖੁਸ਼ੀ ਕਿਵੇਂ ਮਿਲਦੀ ਹੈ-ਵਿਚਾਰ ਭਾਈ ਪਿੰਦਰਪਾਲ ਸਿੰਘ ਜੀ
🙏ਸੱਚਖੰਡ ਸ੍ਰੀ ਅੰਮ੍ਰਿਤਸਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਅੱਜ ਅੰਮ੍ਰਿਤ ਵੇਲੇ ਹੋਇਆਂ ਪਵਿੱਤਰ ਹੁਕਮਨਾਮਾਂ ਸਾਹਿਬ ਜੀ– ਅੰਗ-830
*ਬਿਲਾਵਲੁ ਮਹਲਾ ੫ ॥*
*ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥*
ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ। ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ।੧।ਰਹਾਉ
*ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥*
(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ।ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ।੧।
*ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥*
(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਨਾਨਕ! ਆਖ-) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ, ਹਰ ਵੇਲੇ
ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ।੨।੨।੧੨੯।
*बिलावलु महला ५ ॥*
*मोरी अहं जाइ दरसन पावत हे ॥ राचहु नाथ ही सहाई संतना ॥ अब चरन गहे ॥१॥ रहाउ ॥*
हे भाई! संतों के सहायक पति-प्रभू के चरणों में सदा जुड़े रहो। मैंने तो अब उसी के ही चरण पकड़ लिए हैं। पति-प्रभू के दर्शन करने से अब मेरा अहंकार दूर हो गया है।1। रहाउ।
*आहे मन अवरु न भावै चरनावै चरनावै उलझिओ अलि मकरंद कमल जिउ ॥ अन रस नही चाहै एकै हरि लाहै ॥१॥*
हे भाई! प्रभू के दर्शन की बरकति से) मेरे मन को और कुछ अच्छा नहीं लगता, (प्रभू के दर्शनों को ही) तड़पता रहता है। जैसे भौंरा कमल-पुष्प के मकरंद पर ही लिपटा रहता है, वैसे ही मेरा मन प्रभू के चरणों की ओर ही बार-बार पलटता है। मेरा मन और (पदार्थों के) स्वाद को नहीं ढूँढता, एक परमात्मा को ही तलाशता है।1।
*अन ते टूटीऐ रिख ते छूटीऐ ॥ मन हरि रस घूटीऐ संगि साधू उलटीऐ ॥ अन नाही नाही रे ॥ नानक प्रीति चरन चरन हे ॥२॥२॥१२९॥*
(हे भाई! प्रभू के दर्शन की बरकति से) और (पदार्थों के मोह) संबंध तोड़ लेते हैं, इन्द्रियों की पकड़ से निजात पा लेते हैं। हे मन! गुरू की संगति में रह के परमात्मा का नाम-रस चूसते हैं, और (माया के मोह से बिरती) पलट जाती है। हे नानक! (कह-) हे भाई! (दर्शन की बरकति से)और मोह बिल्कुल ही नहीं भाते, (अगर कोई मोह अच्छा लगता है तो वह है) हर वक्त प्रभू के चरणों से ही प्यार बना रहता है।2।2।129।
*🙏ਵਾਹਿਗੁਰੂ ਜੀ ਕਾ ਖਾਲਸਾ🙏*
*🙏ਵਾਹਿਗੁਰੂ ਜੀ ਕੀ ਫਤਿਹ🙏*
🚩🚩🙏🌷🙏🚩🚩