ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਵਿਦੇਸ਼ ਤੋਂ ਮੋਬਾਈਲ ‘ਤੇ ਮਿਲੀ ਧਮਕੀ; ਕਿਹਾ ਹਾਲ ਦਾਦਾ ਬੇਅੰਤ ਵਰਗਾ ਹੋਵੇਗਾ।
20 ਸਤੰਬਰ 2024
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵਿਦੇਸ਼ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਸ ਦੇ ਨਜ਼ਦੀਕੀ ਲੋਕਾਂ ਦੇ ਮੋਬਾਈਲਾਂ ‘ਤੇ ਕਾਲਾਂ ਆ ਰਹੀਆਂ ਹਨ। ਧਮਕੀ ਦਿੱਤੀ ਜਾ ਰਹੀ ਹੈ ਕਿ ਬਿੱਟੂ ਦਾ ਵੀ ਉਹੀ ਹਾਲ ਹੋਵੇਗਾ ਜੋ ਉਸ ਦੇ ਦਾਦਾ ਜੀ ਦਾ ਹੋਵੇਗਾ। ਐਮਪੀ ਬਿੱਟੂ ਨੇ ਇਸ ਦੀ ਸ਼ਿਕਾਇਤ ਪੀਐਮਓ ਅਤੇ ਗ੍ਰਹਿ ਮੰਤਰਾਲੇ ਨੂੰ ਕੀਤੀ ਹੈ। ਬਿੱਟੂ ਅਨੁਸਾਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਬਿਆਨ ਤੋਂ ਬਾਅਦ ਹੀ ਉਨ੍ਹਾਂ ਨੂੰ ਅਜਿਹੇ ਫੋਨ ਆ ਰਹੇ ਹਨ। ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਜਥੇਦਾਰ ਜ਼ਿੰਮੇਵਾਰ ਹੋਵੇਗਾ।