ਵੱਡੀ ਖ਼ਬਰ: ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਦੇ ਕਾਫ਼ਲੇ ‘ਤੇ ਫਾਇਰਿੰਗ,ਕਾਫਲੇ ਵਿੱਚ ਮੌਜੂਦ ਗੋਲਡੀ ਖੇੜੀ ਦੇ ਲੱਗੀ ਗੋਲੀ
20 ਸਤੰਬਰ 2024
ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦੌਰਾਨ ਅਪਰਾਧੀਆਂ ਦਾ ਬੋਲਬਾਲਾ ਹੈ। ਪਿਛਲੇ ਇੱਕ ਹਫ਼ਤੇ ਦੇ ਅੰਦਰ ਹਰਿਆਣਾ ਵਿੱਚ ਦੋ ਗੈਂਗ ਵਾਰ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸੇ ਦੌਰਾਨ ਅੱਜ ਕਾਲਕਾ ਤੋਂ ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਦੇ ਕਾਫ਼ਲੇ ’ਤੇ ਗੋਲੀਬਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਪ੍ਰਦੀਪ ਚੌਧਰੀ ਦਾ ਕਾਫਲਾ ਕਾਲਕਾ ਵਿਧਾਨ ਸਭਾ ਹਲਕੇ ਦੇ ਰਾਏਪੁਰ ਰਾਣੀ ਨੇੜੇ ਭੜੌਲੀ ਪਿੰਡ ਤੋਂ ਲੰਘ ਰਿਹਾ ਸੀ। ਇਸ ਦੌਰਾਨ ਕਾਫਲੇ ‘ਤੇ ਗੋਲੀਬਾਰੀ ਹੋਈ।
ਇਸ ਗੋਲੀਬਾਰੀ ਵਿੱਚ ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਸੁਰੱਖਿਅਤ ਹਨ, ਹਾਲਾਂਕਿ ਉਨ੍ਹਾਂ ਦੇ ਇੱਕ ਸਮਰਥਕ ਨੂੰ ਗੋਲੀ ਲੱਗੀ ਹੈ। ਜਿਸ ਦਾ ਨਾਮ ਗੋਲਡੀ ਖੇੜੀ ਦੱਸਿਆ ਜਾ ਰਿਹਾ ਹੈ। ਗੋਲਡੀ ਖੇੜੀ ਕਾਂਗਰਸੀ ਉਮੀਦਵਾਰ ਦਾ ਸਮਰਥਕ ਹੈ। ਹਾਲਾਂਕਿ ਅਜੇ ਤੱਕ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਕਿਸੇ ਗਿਰੋਹ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ।
ਗੰਭੀਰ ਜ਼ਖਮੀ ਗੋਲਡੀ ਖੇੜੀ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।