ਸ਼੍ਰੀਲੰਕਾ ‘ਚ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਸ਼ੁਰੂ, ਇਨ੍ਹਾਂ ਤਿੰਨਾਂ ਵਿਚਾਲੇ ਮੁਕਾਬਲਾ

ਸ਼੍ਰੀਲੰਕਾ,21 ਸਤੰਬਰ 2024

ਸ਼੍ਰੀ ਲੰਕਾ ਦੇ ਰਾਸ਼ਟਰਪਤੀ ਚੋਣ ਲਈ ਅੱਜ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ ਦੇਸ਼ ਭਰ ਦੇ 134 ਤੋਂ ਵੱਧ ਪੋਲਿੰਗ ਸਟੇਸ਼ਨ ਤੇ ਇੱਕ ਕਰੋੜ 70 ਲੱਖ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਵੋਟਿੰਗ ਸ਼ਾਮਪ ਵਜੇ ਤੱਕ ਜਾਰੀ ਰਹੇਗੀ। ਇਸ ਦੇ ਨਤੀਜੇ ਐਤਵਾਰ ਤੱਕ ਐਲਾਨੇ ਜਾਣ ਦੀ ਸੰਭਾਵਨਾ ਹੈ ਤੁਹਾਨੂੰ ਦੱਸ ਦਈਏ ਕਿ 2022 ਦੇ ਆਰਥਿਕ ਸੰਕਟ ਤੋਂ ਬਾਅਦ ਸ੍ਰੀ ਲੰਕਾ ਵਿੱਚ ਇਹ ਪਹਿਲੀ ਚੋਣ ਹੈ। ਮੌਜੂਦਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ (75) ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਦੀ ਸਫਲਤਾ ਦੇ ਆਧਾਰ ‘ਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਕਈ ਮਾਹਿਰਾਂ ਨੇ ਇਸ ਲਈ ਉਨ੍ਹਾਂ ਦੀ ਤਾਰੀਫ ਕੀਤੀ ਹੈ।ਦੌੜ ਵਿੱਚ ਸਭ ਤੋਂ ਅੱਗੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਮੁੜ ਚੋਣ ਲੜ ਰਹੇ ਹਨ। ਹਾਲਾਂਕਿ, ਉਸ ਨੂੰ ਦੋ ਹੋਰ ਸਿਆਸੀ ਦਿੱਗਜਾਂ ਤੋਂ ਮੁਕਾਬਲੇ ਦਾ ਸਾਹਮਣਾ ਕਰਨਾ ਪੈਂਦਾ ਹੈ।

ਤਿਕੋਣੀ ਚੋਣ ਲੜਾਈ ਵਿੱਚ ਵਿਕਰਮ ਸਿੰਘੇ ਨੂੰ ਨੈਸ਼ਨਲ ਪੀਪਲਜ਼ ਪਾਵਰ ਦੀ ਅਨੁਜਾ ਕੁਮਾਰਾ ਦੀਸਾਨਾਈਕ (56)ਅਤੇ ਸਾਮਗੀ ਜਨਾ ਬਾਲਵੇਗਯਾ ਦੇ ਸਜੀਤ ਪ੍ਰੇਮਦਾਸਾ (57) ਤੋਂ ਸਖਤ ਟੱਕਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ 1982 ਤੋਂ ਬਾਅਦ ਸ਼੍ਰੀ ਲੰਕਾ ਦੇ ਰਾਸ਼ਟਰਪਤੀ ਚੋਣਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਤਿਕੋਣਾ ਮੁਕਾਬਲਾ ਹੋ ਰਿਹਾ ਹੈ।