ਆਤਿਸ਼ੀ ਨੇ ਸਹੁੰ ਚੁੱਕ ਸਮਾਗਮ ਵਿੱਚ CM ਵਜੋਂ ਚੁੱਕੀ ਸਹੁੰ, ਰਾਜ ਨਿਵਾਸ ‘ਤੇ ਇਕੱਠੇ ਹੋਏ ਨੇਤਾ
ਦਿੱਲੀ,21 ਸਤੰਬਰ 2024
ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ। ਉਨ੍ਹਾਂ ਦੇ ਨਾਲ ਕੈਲਾਸ਼ ਗਹਿਲੋਤ, ਗੋਪਾਲ ਰਾਏ, ਸੌਰਭ ਭਾਰਦਵਾਜ, ਮੁਕੇਸ਼ ਅਹਲਾਵਤ ਅਤੇ ਇਮਰਾਨ ਹੁਸੈਨ ਮੰਤਰੀ ਵਜੋਂ ਸਹੁੰ ਚੁੱਕ ਕੇ ਕੈਬਨਿਟ ਵਿੱਚ ਸ਼ਾਮਲ ਹੋ ਰਹੇ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਉਹ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਵਾਰ ਜਿੱਥੇ ਆਮ ਆਦਮੀ ਪਾਰਟੀ ਨੇ ਮੰਤਰੀ ਮੰਡਲ ਵਿੱਚ ਜ਼ਿਆਦਾਤਰ ਪੁਰਾਣੇ ਚਿਹਰਿਆਂ ਨੂੰ ਸ਼ਾਮਲ ਕੀਤਾ ਹੈ, ਉੱਥੇ ਹੀ ਮੁਕੇਸ਼ ਅਹਲਾਵਤ ਦੇ ਰੂਪ ਵਿੱਚ ਇੱਕ ਨਵਾਂ ਚਿਹਰਾ ਵੀ ਸ਼ਾਮਲ ਕੀਤਾ ਗਿਆ ਹੈ।