ਬੰਦਸ਼ਾਂ ਦੌਰਾਨ ਕਣਕ ਦੀ ਖਰੀਦ ‘ਚ ਸੰਗਰੂਰ ਦੀ ਝੰਡੀ • ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 36.66 ਲੱਖ ਮੀਟਰਕ ਟਨ ਕਣਕ ਦੀ ਆਮਦ
ਕਰਫਿਊ ਦੀਆਂ ਬੰਦਸ਼ਾਂ ਦੌਰਾਨ ਕਣਕ ਦੀ ਖਰੀਦ ‘ਚ ਸੰਗਰੂਰ ਦੀ ਝੰਡੀ
• ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 36.66 ਲੱਖ ਮੀਟਰਕ ਟਨ ਕਣਕ ਦੀ ਆਮਦ, 34.22 ਲੱਖ ਮੀਟਰਕ ਟਨ ਖਰੀਦੀ
• ਮੰਡੀ ਬੋਰਡ ਵੱਲੋਂ ਆੜ•ਤੀਆਂ ਰਾਹੀਂ ਕਿਸਾਨਾਂ ਨੂੰ 6.16 ਲੱਖ ਪਾਸ ਜਾਰੀ
ਚੰਡੀਗੜ•, 24 ਅਪ੍ਰੈਲ (ਨਿਊਜ਼ ਪੰਜਾਬ )
ਕੋਵਿਡ-19 ਕਾਰਨ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਦੇ ਮੱਦੇਨਜ਼ਰ ਕਣਕ ਦੀ ਖਰੀਦ ਦੇ ਸੁਚਾਰੂ ਪ੍ਰਬੰਧਾਂ ਸਦਕਾ ਪਿਛਲੇ 10 ਦਿਨਾਂ ਵਿੱਚ ਸੂਬੇ ਦੇ 22 ਜ਼ਿਲਿ•ਆਂ ਵਿੱਚ ਹੁਣ ਤੱਕ 36.66 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 34.22 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ ਜਿਸ ਵਿੱਚ ਜ਼ਿਲ•ਾ ਸੰਗੂਰਰ ਮੋਹਰੀ ਚੱਲ ਰਿਹਾ ਹੈ।
ਇਹ ਪ੍ਰਗਟਾਵਾ ਕਰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਸਮੁੱਚੇ ਖਰੀਦ ਕਾਰਜ ਬਿਹਤਰ ਢੰਗ ਨਾਲ ਚੱਲ ਰਹੇ ਹਨ। ਉਨ•ਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਮੰਡੀਆਂ ਵਿੱਚ ਹੁਣ ਤੱਕ ਲਗਪਗ 37 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ ਜਦਕਿ ਪਿਛਲੇ ਸਾਲ 24 ਅਪ੍ਰੈਲ ਤੱਕ 26.04 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿੱਚੋਂ 21.25 ਲੱਖ ਖਰੀਦੀ ਗਈ ਸੀ ਅਤੇ ਪਿਛਲੇ ਸੀਜ਼ਨ ਵਿੱਚ ਕਣਕ ਦੀ ਖਰੀਦ ਇਕ ਅਪ੍ਰੈਲ ਤੋਂ ਸ਼ੁਰੂ ਹੋਈ ਸੀ।
ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸੰਗਰੂਰ ਜ਼ਿਲ•ੇ ਦੀਆਂ ਮੰਡੀਆਂ ਵਿੱਚ ਇਸ ਸਾਲ 4.71 ਲੱਖ ਮੀਟਰਕ ਟਨ ਫਸਲ ਪਹੁੰਚੀ ਹੈ ਜਿਸ ਵਿੱਚੋਂ 4.45 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਸੰਗਰੂਰ ਤੋਂ ਬਾਅਦ ਕਣਕ ਦੀ ਸਭ ਤੋਂ ਵੱਧ ਆਮਦ ਪਟਿਆਲਾ ਅਤੇ ਬਠਿੰਡਾ ਜ਼ਿਲਿ•ਆਂ ਵਿੱਚ ਹੋਈ ਹੈ ਜੋ ਕ੍ਰਮਵਾਰ 4.16 ਲੱਖ ਮੀਟਰਕ ਟਨ ਅਤੇ 3.33 ਲੱਖ ਮੀਟਰਕ ਟਨ ਬਣਦੀ ਹੈ।
ਕਣਕ ਦੀ ਨਿਰਵਿਘਨ ਖਰੀਦ ਬਾਰੇ ਦੱਸਦਿਆਂ ਸ੍ਰੀ ਖੰਨਾ ਨੇ ਕਿਹਾ ਕਿ ਕਰਫਿਊ ਦੀਆਂ ਬੰਦਸ਼ਾਂ ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਅਗਾਊਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਕਿਸਾਨਾਂ ਨੂੰ ਫਸਲ ਲਿਆਉਣ ਲਈ ਪਾਸ ਜਾਰੀ ਕਰਨ ਦਾ ਫੈਸਲਾ ਲਿਆ ਸੀ ਤਾਂ ਕਿ ਮੰਡੀਆਂ ਵਿੱਚ ਭੀੜ-ਭੜੱਕਾ ਨਾ ਹੋਵੇ। ਉਨ•ਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਆੜ•ਤੀਆਂ ਰਾਹੀਂ 6.16 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ।
ਉਨ•ਾਂ ਨੇ ਮੰਡੀਆਂ ਵਿੱਚ ਖਰੀਦ ਕਾਰਜਾਂ ਵਿੱਚ ਜੁਟੀਆਂ ਸਾਰੀਆਂ ਧਿਰਾਂ ਖਾਸ ਕਰਕੇ ਕਿਸਾਨਾਂ ਵੱਲੋਂ ਸਮਾਜਿਕ ਦੂਰੀ ਸਮੇਤ ਸਿਹਤ ਸੁਰੱਖਿਆ ਉਪਾਵਾਂ ਅਪਨਾਉਣ ਲਈ ਉਨ•ਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਕਰੋਨਾਵਾਇਰਸ ਦੇ ਰੋਗ ਦੀ ਰੋਕਥਾਮ ਦਾ ਇਹੀ ਸਭ ਤੋਂ ਕਾਰਗਰ ਤਰੀਕਾ ਹੈ। ਉਨ•ਾਂ ਨੇ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਖਿਆ ਕਿ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱ