ਬੰਦਿਆ ਹੰਕਾਰ ਨਾ ਕਰ-ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 23 ਸਤੰਬਰ 2024
ਨਿਊਜ਼ ਪੰਜਾਬ
ਬੰਦਿਆ ਹੰਕਾਰ ਨਾ ਕਰ-ਵਿਚਾਰ ਭਾਈ ਪਿੰਦਰਪਾਲ ਸਿੰਘ ਜੀ
HUKAMNAMA
SRI DARBAR SAHIB JI
SRI AMRITSAR SAHIB
ANG–626
23-SEP-2024
ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
सोरठि महला ५ ॥
गुर अपुने बलिहारी ॥ जिनि पूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनुअवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूखमिटाइआ ॥२॥५॥६९॥
Sorat’h, Fifth Mehl: I am a sacrifice to my Guru. He has totally preserved my honor. I have obtained the fruits of my mind’s desires. I meditate forever on my God. ||1|| O Saints, without Him, there is no other at all. He is God, the Cause of causes. ||Pause|| My God has given me His Blessing. He has made all creatures subject to me. Guru Nanak ji says to himself, Servant Nanak, meditates on the Naam, the Name of the Lord, and all his sorrows depart. ||2||5||69||
ਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ)ਨੇ। ਪੂਰਨ = ਪੂਰੀ ਤਰ੍ਹਾਂ। ਪੈਜ = ਲਾਜ, ਇੱਜ਼ਤ।ਚਿੰਦਿਆ = ਚਿਤਵਿਆ। ਤਿਸੁ ਬਿਨੁ = ਉਸ ਪਰਮਾਤਮਾਤੋਂ ਬਿਨਾ। ਕਰਣ = ਜਗਤ। ਕਾਰਣ = ਮੂਲ। ਸੋਈ =ਉਹੀ ॥ ਪ੍ਰਭਿ = ਪ੍ਰਭੂ ਨੇ। ਵਰ = ਬਖ਼ਸ਼ਸ਼ਾਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਵਸਿ = ਆਪਣੇ ਵੱਸ।
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਗੁਰੂ ਨਾਨਕ ਜੀ ਅਪਣੇ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥
हे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरी इज्ज़त रख ली है। हे भाई! वह मनुख मन-चाही मुराद प्राप्त कर लेता है, जो मनुख सदा अपने प्रभु का ध्यान करता है॥१॥ हे संत जनों! उस परमात्मा के बिना (जीवों का) कोई और (रखवाला)नहीं। वो ही परमात्मा जगत का मूल है॥रहाउ॥ हे संत जनों! प्यारे प्रभु ने (जीवों को) सभी बखशिशें की हुई हैं, सारे जीवों को उस ने अपने बस में कर रखा है। गुरू नानक जी स्वयं को कहते हैं, हे दास नानक! (कह की जब भी किसी ने)परमात्मा का नाम सुमिरा, तभी उस ने अपने सारे दुःख दूर कर लिए॥।२॥५॥६९॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🚩🚩🙏🌷🙏🚩🚩