ਪਾਕਿਸਤਾਨ ‘ਚ ਵੱਡਾ ਅੱਤਵਾਦੀ ਹਮਲਾ, ਰੂਸ ਸਮੇਤ 11 ਦੇਸ਼ਾਂ ਦੇ ਰਾਜਦੂਤਾਂ ਦੇ ਕਾਫਲੇ ‘ਚ ਬੰਬ ਧਮਾਕਾ; 1 ਪੁਲਿਸ ਮੁਲਾਜ਼ਮ ਦੀ ਮੌਤ ਤੇ 4ਜ਼ਖ਼ਮੀ
23 ਸਤੰਬਰ 2024
ਪਾਕਿਸਤਾਨ ‘ਚ 11 ਦੇਸ਼ਾਂ ਦੇ ਡਿਪਲੋਮੈਟਾਂ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਅੱਤਵਾਦੀਆਂ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਸਵਾਤ ਜ਼ਿਲੇ ਤੋਂ ਮਾਲਮ ਜੱਬਾ ਜਾ ਰਹੇ ਵਿਦੇਸ਼ੀ ਰਾਜਦੂਤਾਂ ਦੇ ਕਾਫਲੇ ਦੀ ਸੁਰੱਖਿਆ ਕਰ ਰਹੀ ਪੁਲਸ ਵੈਨ ਨੂੰ ਨਿਸ਼ਾਨਾ ਬਣਾਇਆ,ਇਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਅੱਤਵਾਦੀਆਂ ਨੇ ਵਿਦੇਸ਼ੀ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਸੀ। ਇਸ ਧਮਾਕੇ ਵਿੱਚ ਰਿਮੋਟ ਕੰਟਰੋਲ ਦੀ ਵਰਤੋਂ ਕੀਤੀ ਗਈ। ਅਜੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਦੱਸਿਆ ਜਾਂਦਾ ਹੈ ਕਿ ਇਹ ਧਮਾਕਾ ਖੈਬਰ ਪਖਤੂਨਖਵਾ ਦੇ ਸਵਾਤ ਜ਼ਿਲੇ ਤੋਂ ਮਲਮ ਜੱਬਾ ਜਾ ਰਹੇ ਵਿਦੇਸ਼ੀ ਰਾਜਦੂਤਾਂ ਦੇ ਕਾਫਲੇ ਦੀ ਸੁਰੱਖਿਆ ਕਰ ਰਹੀ ਪੁਲਸ ਵੈਨ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਇਹ ਹਮਲਾ ਵਿਦੇਸ਼ੀ ਡਿਪਲੋਮੈਟਾਂ ਦੇ ਸਮੂਹ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ