ਮੰਤਰੀਆਂ ਦੇ ਨਾਲ-ਨਾਲ CM ਮਾਨ ਨੇ ਇਕ ਆਪਣੇ OSD ਦੀ ਵੀ ਕੀਤੀ ਛੁੱਟੀ

ਪੰਜਾਬ ਨਿਊਜ਼,23 ਸਤੰਬਰ 2024

ਪੰਜਾਬ ਦੇ CM ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਸੀ.ਐਮ. ਮਾਨ ਵੱਲੋਂ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਸੀ.ਐਮ. ਮਾਨ ਨੇ ਆਪਣੇ ਓ.ਐਸ.ਡੀ. ਉਂਕਾਰ ਸਿੰਘ ਦੀ ਛੁੱਟੀ ਕਰ ਦਿੱਤੀ ਹੈ।

ਉੰਕਾਰ ਸਿੰਘ ਪੰਜਾਬ ਮੰਡੀ ਬੋਰਡ ਵਿੱਚ ਠੇਕੇ ’ਤੇ ਸੀ। ਉਨ੍ਹਾਂ ਨੇ ਇਹ ਫੈਸਲਾ ਕਿਉਂ ਲਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਫਿਲਹਾਲ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਨਿੱਜੀ ਕਾਰਨਾਂ ਕਰਕੇ ਹਟਾਇਆ ਗਿਆ ਹੈ।ਓਂਕਾਰ ਸਿੰਘ ਮੂਲ ਰੂਪ ਤੋਂ ਸੰਗਰੂਰ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਉਹ ਸੀਐਮ ਭਗਵੰਤ ਮਾਨ ਸਿੰਘ ਦੇ ਖਾਸ ਮੰਨੇ ਜਾਂਦਾ ਹੈ। ਇਸ ਦੇ ਨਾਲ ਹੀ ਉਹ ਪਹਿਲਾਂ ਵੀ ਕਈ ਅਹੁਦਿਆਂ ‘ਤੇ ਕੰਮ ਕਰ ਚੁੱਕਿਆ ਹੈ।