ਪੰਜਾਬ ਸਰਕਾਰ ਨੇ ਕੀਤਾ ਵੱਡਾ ਪ੍ਰਸ਼ਾਸਨਿਕ ਫੇਰਬਦਲ,25 IAS, 99 PCS ਅਧਿਕਾਰੀਆਂ ਦੇ ਕੀਤੇ ਤਬਾਦਲੇ 

ਪੰਜਾਬ ਨਿਊਜ਼,24 ਸਤੰਬਰ 2024

ਪੰਜਾਬ ਸਰਕਾਰ ਨੇ ਸੋਮਵਾਰ ਨੂੰ 25 ਆਈਏਐਸ ਅਧਿਕਾਰੀਆਂ ਅਤੇ 99 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੇਂ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।ਇਕ ਅਧਿਕਾਰਤ ਹੁਕਮ ਅਨੁਸਾਰ ਸੀਨੀਅਰ ਆਈਏਐਸ ਅਧਿਕਾਰੀ ਆਲੋਕ ਸ਼ੇਖਰ, ਜੋ ਵਧੀਕ ਮੁੱਖ ਸਕੱਤਰ (ਏਸੀਐਸ), ਜੇਲ੍ਹਾਂ ਹਨ, ਨੂੰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਡੀਕੇ ਤਿਵਾੜੀ ਨੂੰ ਏਸੀਐਸ, ਟਰਾਂਸਪੋਰਟ, ਜਦਕਿ ਰਾਹੁਲ ਭੰਡਾਰੀ ਨੂੰ ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਦਾ ਚਾਰਜ ਦਿੱਤਾ ਗਿਆ ਹੈ।

ਆਈਏਐਸ ਅਧਿਕਾਰੀ ਰਾਹੁਲ ਤਿਵਾੜੀ, ਜੋ ਕਿ ਸਕੱਤਰ, ਰਿਹਾਇਸ਼ ਹਨ, ਨੂੰ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਜਦੋਂ ਕਿ ਸੰਦੀਪ ਹੰਸ ਨੂੰ ਡਾਇਰੈਕਟਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਜੋਂ ਤਾਇਨਾਤ ਕੀਤਾ ਗਿਆ ਹੈ।

ਸਨਿਅਮ ਅਗਰਵਾਲ ਨੂੰ ਕਮਿਸ਼ਨਰ, ਨਗਰ ਨਿਗਮ, ਬਠਿੰਡਾ ਅਤੇ ਐਚ.ਐਸ. ਸੂਦਨ ਨੂੰ ਵਿਸ਼ੇਸ਼ ਸਕੱਤਰ, ਮਾਲੀਆ ਦਾ ਚਾਰਜ ਦਿੱਤਾ ਗਿਆ ਹੈ।ਪਠਾਨਕੋਟ ਦੇ ਡਿਪਟੀ ਕਮਿਸ਼ਨਰ ਆਦਿਤਿਆ ਉੱਪਾ ਨੂੰ ਨਗਰ ਨਿਗਮ ਪਠਾਨਕੋਟ ਦੇ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਅਭਿਜੀਤ ਕਪਲਿਸ਼ ਨੂੰ ਪੰਜਾਬ ਵਿਕਾਸ ਕਮਿਸ਼ਨ ਦੇ ਸਕੱਤਰ ਦੇ ਵਾਧੂ ਚਾਰਜ ਦੇ ਨਾਲ ਡਾਇਰੈਕਟਰ, ਖਾਣਾਂ ਅਤੇ ਭੂ-ਵਿਗਿਆਨ ਅਤੇ ਨੀਰੂ ਕਤਿਆਲ ਗੁਪਤਾ ਨੂੰ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ ਦੀ ਮੁੱਖ ਪ੍ਰਸ਼ਾਸਕ ਵਜੋਂ ਤਾਇਨਾਤ ਕੀਤਾ ਗਿਆ ਹੈ।

ਹੁਕਮਾਂ ਅਨੁਸਾਰ ਰਵਿੰਦਰ ਸਿੰਘ ਨੂੰ ਡਾਇਰੈਕਟਰ, ਉੱਚ ਸਿੱਖਿਆ, ਜਦਕਿ ਅੰਕੁਰਜੀਤ ਸਿੰਘ ਨੂੰ ਵਧੀਕ ਕਮਿਸ਼ਨਰ, ਐਮਸੀ, ਜਲੰਧਰ ਲਾਇਆ ਗਿਆ ਹੈ।

ਚੰਦਰਜੋਤੀ ਸਿੰਘ ਨੂੰ ਵਧੀਕ ਡਿਪਟੀ ਕਮਿਸ਼ਨਰ, ਦਿਹਾਤੀ ਵਿਕਾਸ, ਰੂਪਨਗਰ, ਜਦਕਿ ਆਈਏਐਸ ਅਧਿਕਾਰੀ ਓਜਸਵੀ ਨੂੰ ਏਡੀਸੀ, ਜਨਰਲ, ਫਰੀਦਕੋਟ ਦਾ ਚਾਰਜ ਦਿੱਤਾ ਗਿਆ ਹੈ।

ਪੰਜਾਬ ਸਿਵਲ ਸਰਵਿਸਿਜ਼ ਦੇ ਅਧਿਕਾਰੀਆਂ ਵਿੱਚ ਜੀ.ਐਸ.ਠਿੰਡਾ, ਜਸਬੀਰ ਸਿੰਘ, ਨਵਜੋਤ ਕੌਰ, ਬਿਕਰਮਜੀਤ ਸਿੰਘ ਸ਼ੇਰਗਿੱਲ, ਰੁਪਿੰਦਰਪਾਲ ਸਿੰਘ ਅਤੇ ਅਮਰਬੀਰ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ।

[