ਅੰਬਾਲਾ ‘ਚ ਕਾਂਗਰਸ ਨੂੰ ਵੱਡਾ ਝਟਕਾ, 2 ਕੌਂਸਲਰ ਪਾਰਟੀ ਛੱਡ ਭਾਜਪਾ ‘ਚ ਸ਼ਾਮਲ
24 ਸਤੰਬਰ 2024
ਅੰਬਾਲਾ ਸ਼ਹਿਰ ‘ਚ ਭੁਪਿੰਦਰ ਸਿੰਘ ਹੁੱਡਾ ਅਤੇ ਉਦੈਭਾਨ ਦੀ ਰੈਲੀ ਤੋਂ ਬਾਅਦ ਦੇਰ ਸ਼ਾਮ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ। ਮੁੱਖ ਮੰਤਰੀ ਨਾਇਬ ਸੈਣੀ ਅਤੇ ਅਸੀਮ ਗੋਇਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦੋ ਕਾਂਗਰਸੀ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ। ਦੱਸ ਦੇਈਏ ਵਾਰਡ-1 ਦੇ ਕੌਂਸਲਰ ਜਸਬੀਰ ਸਿੰਘ ਅਤੇ ਵਾਰਡ-19 ਦੇ ਕੌਂਸਲਰ ਰਾਕੇਸ਼ ਸਿੰਘ ਨੇ ਕਾਂਗਰਸ ਦਾ ਪੱਲਾ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਦੋਵੇਂ ਕੌਂਸਲਰਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਅਸੀਮ ਗੋਇਲ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪਰਾਣਾ ਨੇ ਪਾਰਟੀ ਦੇ ਝੰਡੇ ਪਾ ਕੇ ਸਵਾਗਤ ਕੀਤਾ। ਭਾਜਪਾ ਉਮੀਦਵਾਰ ਅਸੀਮ ਗੋਇਲ ਨੇ ਦੱਸਿਆ ਕਿ ਇਹ ਦੋਵੇਂ ਕੌਂਸਲਰ ਭਾਜਪਾ, ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਨਾਇਬ ਸੈਣੀ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਅੱਜ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਦੋਵਾਂ ਕੌਂਸਲਰਾਂ ਦੇ ਆਉਣ ਨਾਲ ਭਾਜਪਾ ਹੋਰ ਮਜ਼ਬੂਤ ਹੋਈ ਹੈ।ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੌਂਸਲਰ ਜਸਬੀਰ ਸਿੰਘ ਨੇ ਕਿਹਾ ਕਿ ਉਹ ਹੁਣ ਭਾਜਪਾ ਲਈ ਦਿਨ-ਰਾਤ ਕੰਮ ਕਰਨਗੇ। ਇਹ ਤੀਜੀ ਵਾਰ ਅੰਬਾਲਾ ਸ਼ਹਿਰ ਵਿੱਚ ਭਾਜਪਾ ਦੀ ਜਿੱਤ ਯਕੀਨੀ ਬਣਾਵੇਗੀ।