ਪੰਜਾਬ ‘ਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ; ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਨਿਊਜ਼,27 ਸਤੰਬਰ 2024

ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸੁਨੀਲ ਜਾਖੜ ਨੇ ਪ੍ਰਦੇਸ਼ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇੱਕ ਸਾਲ ਪਹਿਲਾਂ ਹੀ ਸੂਬਾ ਪ੍ਰਧਾਨ ਦੀ ਕਮਾਨ ਸੌਂਪੀ ਗਈ ਸੀ। ਸੂਤਰਾਂ ਮੁਤਾਬਕ ਹਾਈਕਮਾਂਡ ਨੇ ਅਜੇ ਤੱਕ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸੁਨੀਲ ਜਾਖੜ ਨੇ ਸੂਬਾ ਕਾਰਜਕਾਰਨੀ ਦੀਆਂ ਅਹਿਮ ਮੀਟਿੰਗਾਂ ਤੋਂ ਦੂਰੀ ਬਣਾ ਰੱਖੀ ਸੀ। ਸੁਨੀਲ ਜਾਖੜ ਨੇ ਆਪਣੇ ਅਸਤੀਫੇ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ।