ਹਰਿਆਣਾ ‘ਚ ਵੋਟਿੰਗ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ‘ਤੇ ED ਨੇ ਸ਼ਿਕੰਜਾ ਕੱਸਿਆ, ਕਰੋੜਾਂ ਦੀ ਜਾਇਦਾਦ ਜ਼ਬਤ
27 ਸਤੰਬਰ 2024
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਵਿਚ ਹੁਣ ਸਿਰਫ਼ 7 ਦਿਨ ਬਾਕੀ ਹਨ। ਭਾਜਪਾ ਅਤੇ ਕਾਂਗਰਸ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਚੋਣ ਪ੍ਰਚਾਰ ਵਿੱਚ ਜੁਟੀਆਂ ਹੋਈਆਂ ਹਨ। ਹਾਲਾਂਕਿ, ਚੋਣ ਪ੍ਰਚਾਰ ਦੇ ਦੌਰਾਨ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਕਿਹਾ ਕਿ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰਦੇ ਹੋਏ, ਉਸਨੇ ਕਾਂਗਰਸ ਵਿਧਾਇਕ ਰਾਓ ਦਾਨ ਸਿੰਘ, ਉਸਦੇ ਪੁੱਤਰ ਅਤੇ ਕੁਝ ਹੋਰਾਂ ਨਾਲ ਜੁੜੀਆਂ ਇਕਾਈਆਂ ਦੀ 44 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ।
ਤੁਹਾਨੂੰ ਦੱਸ ਦੇਈਏ ਕਿ 65 ਸਾਲਾ ਰਾਓ ਦਾਨ ਸਿੰਘ ਮਹਿੰਦਰਗੜ੍ਹ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਵਿਧਾਇਕ ਹਨ। ਉਹ ਚਾਰ ਵਾਰ ਵਿਧਾਇਕ ਅਤੇ ਕਾਰੋਬਾਰੀ ਰਹੇ ਹਨ। ਰਾਓ ਨੇ ਭਿਵਾਨੀ-ਮਹੇਂਦਰਗੜ੍ਹ ਸੀਟ ਤੋਂ ਲੋਕ ਸਭਾ ਚੋਣ ਵੀ ਲੜੀ ਸੀ, ਪਰ ਉਹ ਭਾਜਪਾ ਦੇ ਧਰਮਬੀਰ ਸਿੰਘ ਤੋਂ ਚੋਣ ਹਾਰ ਗਏ ਸਨ। ਕਾਂਗਰਸ ਨੇ ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਮਹਿੰਦਰਗੜ੍ਹ ਤੋਂ ਟਿਕਟ ਦਿੱਤੀ ਹੈ। ਦੱਸ ਦਈਏ ਕਿ ਮਹਿੰਦਰਗੜ੍ਹ ਸਮੇਤ ਹਰਿਆਣਾ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ 5 ਅਕਤੂਬਰ ਨੂੰ ਇੱਕੋ ਸਮੇਂ ਵੋਟਿੰਗ ਹੋਣ ਜਾ ਰਹੀ ਹੈ। ਜਦੋਂ ਕਿ ਵੋਟਿੰਗ ਦੇ ਨਤੀਜੇ 8 ਅਕਤੂਬਰ, 2024 ਨੂੰ ਸਾਹਮਣੇ ਆਉਣਗੇ।