ਅੰਬਾਲਾ’ ਚ ਧੂਪ ਸਟਿਕ ਫੈਕਟਰੀ ‘ਚ ਲੱਗੀ ਅੱਗ, 3 ਮਹਿਲਾ ਕਰਮਚਾਰੀ ਜਖਮੀ
27 ਸਤੰਬਰ 2024
ਹਰਿਆਣਾ ਦੇ ਅੰਬਾਲਾ ਸ਼ਹਿਰ ਦੀ ਸ਼ਿਵਾਲਿਕ ਕਲੋਨੀ ਵਿੱਚ ਸੁਦਰਸ਼ਨ ਅਗਰਬੱਤੀ ਧੂਪ ਫੈਕਟਰੀ ਵਿੱਚ ਅੱਗ ਲੱਗ ਗਈ। ਅੱਗ ‘ਚ ਤਿੰਨ ਔਰਤਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਤਿੰਨੋਂ ਔਰਤਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਇੱਥੇ ਫਾਇਰ ਵਿਭਾਗ ਦੀ ਟੀਮ ਅੱਗ ‘ਤੇ ਕਾਬੂ ਪਾਉਣ ‘ਚ ਲੱਗੀ ਹੋਈ ਹੈ। ਹੁਣ ਤੱਕ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੰਗਵਾਈਆਂ ਗਈਆਂ ਹੈ।
ਜਾਣਕਾਰੀ ਅਨੁਸਾਰ ਫੈਕਟਰੀ ‘ਚ ਕੰਮ ਕਰਦੇ ਸਮੇਂ ਅਚਾਨਕ ਅੱਗ ਲੱਗ ਗਈ ਅਤੇ ਕੁਝ ਹੀ ਦੇਰ ‘ਚ ਫੈਕਟਰੀ ‘ਚ ਹਰ ਪਾਸੇ ਧੂੰਆਂ ਹੀ ਧੂੰਆਂ ਫੈਲ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।